ਅਮੁਲ ਗੁਣ ਅਮੁਲ ਵਾਪਾਰ ॥
(ਅਕਾਲ ਪੁਰਖ ਦੇ) ਗੁਣ ਅਮੋਲਕ ਹਨ (ਭਾਵ, ਗੁਣਾਂ ਦਾ ਮੁੱਲ ਨਹੀਂ ਪੈ ਸਕਦਾ), (ਇਹਨਾਂ ਗੁਣਾਂ ਦੇ) ਵਪਾਰ ਕਰਨੇ ਭੀ ਅਮੋਲਕ ਹਨ।
Priceless are His Virtues, Priceless are His Dealings.
ਅਮੁਲ ਵਾਪਾਰੀਏ ਅਮੁਲ ਭੰਡਾਰ ॥
ਉਹਨਾਂ ਮਨੁੱਖਾਂ ਦਾ (ਭੀ) ਮੁੱਲ ਨਹੀਂ ਪੈ ਸਕਦਾ, ਜੋ (ਅਕਾਲ ਪੁਰਖ ਦੇ ਗੁਣਾਂ ਦੇ) ਵਪਾਰ ਕਰਦੇ ਹਨ, (ਗੁਣਾਂ ਦੇ) ਖ਼ਜ਼ਾਨੇ (ਭੀ) ਅਮੋਲਕ ਹਨ।
Priceless are His Dealers, Priceless are His Treasures.
ਅਮੁਲ ਆਵਹਿ ਅਮੁਲ ਲੈ ਜਾਹਿ ॥
ਉਹਨਾਂ ਮਨੁੱਖਾਂ ਦਾ ਮੁੱਲ ਨਹੀਂ ਪੈ ਸਕਦਾ, ਜੋ (ਇਸ ਵਪਾਰ ਲਈ ਜਗਤ ਵਿਚ) ਆਉਂਦੇ ਹਨ। ਉਹ ਭੀ ਵੱਡੇ ਭਾਗਾਂ ਵਾਲੇ ਹਨ, ਜੋ (ਇਹ ਸੌਦਾ ਖ਼ਰੀਦ ਕੇ) ਲੈ ਜਾਂਦੇ ਹਨ।
Priceless are those who come to Him, Priceless are those who buy from Him.
ਅਮੁਲ ਭਾਇ ਅਮੁਲਾ ਸਮਾਹਿ ॥
ਜੋ ਮਨੁੱਖ ਅਕਾਲ ਪੁਰਖ ਦੇ ਪ੍ਰੇਮ ਵਿਚ ਹਨ ਅਤੇ ਜੋ ਮਨੁੱਖ ਉਸ ਅਕਾਲ ਪੁਰਖ ਵਿਚ ਲੀਨ ਹੋਏ ਹੋਏ ਹਨ, ਉਹ ਭੀ ਅਮੋਲਕ ਹਨ।
Priceless is Love for Him, Priceless is absorption into Him.
ਅਮੁਲੁ ਧਰਮੁ ਅਮੁਲੁ ਦੀਬਾਣੁ ॥
ਅਕਾਲ ਪੁਰਖ ਦੇ ਕਨੂੰਨ ਤੇ ਰਾਜ-ਦਰਬਾਰ ਅਮੋਲਕ ਹਨ।
Priceless is the Divine Law of Dharma, Priceless is the Divine Court of Justice.
ਅਮੁਲੁ ਤੁਲੁ ਅਮੁਲੁ ਪਰਵਾਣੁ ॥
ਉਹ ਤੱਕੜ ਅਮੋਲਕ ਹਨ ਤੇ ਉਹ ਵੱਟਾ ਅਮੋਲਕ ਹੈ ,(ਜਿਸ ਨਾਲ ਜੀਵਾਂ ਦੇ ਚੰਗੇ-ਮੰਦੇ ਕੰਮਾਂ ਨੂੰ ਤੋਲਦਾ ਹੈ)।
Priceless are the scales, priceless are the weights.
ਅਮੁਲੁ ਬਖਸੀਸ ਅਮੁਲੁ ਨੀਸਾਣੁ ॥
ਉਸ ਦੀ ਬਖ਼ਸ਼ਸ਼ ਤੇ ਬਖ਼ਸ਼ਸ਼ ਦੇ ਨਿਸ਼ਾਨ ਭੀ ਅਮੋਲਕ ਹਨ।
Priceless are His Blessings, Priceless is His Banner and Insignia.
ਅਮੁਲੁ ਕਰਮੁ ਅਮੁਲੁ ਫੁਰਮਾਣੁ ॥
ਅਕਾਲ ਪੁਰਖ ਦੀ ਬਖਸ਼ਸ਼ ਤੇ ਹੁਕਮ ਭੀ ਮੁੱਲ ਤੋਂ ਪਰੇ ਹਨ (ਕਿਸੇ ਦਾ ਭੀ ਅੰਦਾਜ਼ਾ ਨਹੀਂ ਲੱਗ ਸਕਦਾ)।
Priceless is His Mercy, Priceless is His Royal Command.
ਅਮੁਲੋ ਅਮੁਲੁ ਆਖਿਆ ਨ ਜਾਇ ॥
ਅਕਾਲ ਪੁਰਖ ਸਭ ਅੰਦਾਜ਼ਿਆਂ ਤੋਂ ਪਰੇ ਹੈ, ਉਸ ਦਾ ਕੋਈ ਅੰਦਾਜ਼ਾ ਨਹੀਂ ਲੱਗ ਸਕਦਾ।
Priceless, O Priceless beyond expression!
ਆਖਿ ਆਖਿ ਰਹੇ ਲਿਵ ਲਾਇ ॥
ਜੋ ਮਨੱੁਖ ਧਿਆਨ ਜੋੜ ਜੋੜ ਕੇ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ, ਉਹ (ਅੰਤ ਨੂੰ) ਰਹਿ ਜਾਂਦੇ ਹਨ।
Speak of Him continually, and remain absorbed in His Love.
ਆਖਹਿ ਵੇਦ ਪਾਠ ਪੁਰਾਣ ॥
ਵੇਦਾਂ ਦੇ ਮੰਤਰ ਤੇ ਪੁਰਾਣ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।
The Vedas and the Puraanas speak.
ਆਖਹਿ ਪੜੇ ਕਰਹਿ ਵਖਿਆਣ ॥
ਵਿਦਵਾਨ ਮਨੱੁਖ ਭੀ, ਜੋ (ਹੋਰਨਾਂ ਨੂੰ) ਉਪਦੇਸ਼ ਕਰਦੇ ਹਨ, (ਅਕਾਲ ਪੁਰਖ ਦਾ) ਬਿਆਨ ਕਰਦੇ ਹਨ।
The scholars speak and lecture.
ਆਖਹਿ ਬਰਮੇ ਆਖਹਿ ਇੰਦ ॥
ਕਈ ਬ੍ਰਹਮਾ, ਕਈ ਇੰਦਰ,
Brahma speaks, Indra speaks.
ਆਖਹਿ ਗੋਪੀ ਤੈ ਗੋਵਿੰਦ ॥
ਗੋਪੀਆਂ ਤੇ ਕਈ ਕਾਨ੍ਹ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।
The Gopis and Krishna speak.
ਆਖਹਿ ਈਸਰ ਆਖਹਿ ਸਿਧ ॥
ਕਈ ਸ਼ਿਵ ਤੇ ਸਿੱਧ,
Shiva speaks, the Siddhas speak.
ਆਖਹਿ ਕੇਤੇ ਕੀਤੇ ਬੁਧ ॥
ਅਕਾਲ ਪੁਰਖ ਦੇ ਪੈਦਾ ਕੀਤੇ ਹੋਏ ਬੇਅੰਤ ਬੁੱਧ,
The many created Buddhas speak.
ਆਖਹਿ ਦਾਨਵ ਆਖਹਿ ਦੇਵ ॥
ਰਾਖਸ਼ ਤੇ ਦੇਵਤੇ, ਦੇਵਤਾ-ਸੁਭਾਉ ਮਨੱੁਖ,
The demons speak, the demi-gods speak.
ਆਖਹਿ ਸੁਰਿ ਨਰ ਮੁਨਿ ਜਨ ਸੇਵ ॥
ਮੁਨੀ ਲੋਕ ਤੇ ਸੇਵਕ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।
The spiritual warriors, the heavenly beings, the silent sages, the humble and serviceful speak.
ਕੇਤੇ ਆਖਹਿ ਆਖਣਿ ਪਾਹਿ ॥
ਬੇਅੰਤ ਜੀਵ ਅਕਾਲ ਪੁਰਖ ਦਾ ਅੰਦਾਜ਼ਾ ਲਾ ਰਹੇ ਹਨ, ਅਤੇ ਬੇਅੰਤ ਹੀ ਲਾਉਣ ਦਾ ਜਤਨ ਕਰ ਰਹੇ ਹਨ,
Many speak and try to describe Him.
ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
ਬੇਅੰਤ ਜੀਵ ਅੰਦਾਜ਼ਾ ਲਾ ਲਾ ਕੇ ਇਸ ਜਗਤ ਤੋਂ ਤੁਰੇ ਜਾ ਰਹੇ ਹਨ।
Many have spoken of Him over and over again, and have then arisen and departed.
ਏਤੇ ਕੀਤੇ ਹੋਰਿ ਕਰੇਹਿ ॥
ਜਗਤ ਵਿਚ ਇਤਨੇ (ਬੇਅੰਤ) ਜੀਵ ਪੈਦਾ ਕੀਤੇ ਹੋਏ ਹਨ (ਜੋ ਬਿਆਨ ਕਰ ਰਹੇ ਹਨ),
If He were to create as many again as there already are,
ਤਾ ਆਖਿ ਨ ਸਕਹਿ ਕੇਈ ਕੇਇ ॥
(ਪਰ ਹੇ ਹਰੀ !) ਜੇ ਤੂੰ ਹੋਰ ਭੀ (ਬੇਅੰਤ ਜੀਵ) ਪੈਦਾ ਕਰ ਦੇਵੇਂ ਤਾਂ ਭੀ ਕੋਈ ਜੀਵ ਤੇਰਾ ਅੰਦਾਜ਼ਾ ਨਹੀਂ ਲਾ ਸਕਦੇ ।
even then, they could not describe Him.
ਜੇਵਡੁ ਭਾਵੈ ਤੇਵਡੁ ਹੋਇ ॥
ਪਰਮਾਤਮਾ ਜਿਤਨਾ ਚਾਹੁੰਦਾ ਹੈ ਉਤਨਾ ਹੀ ਵੱਡਾ ਹੋ ਜਾਂਦਾ ਹੈ (ਆਪਣੀ ਕੁਦਰਤ ਵਧਾ ਲੈਂਦਾ ਹੈ)।
He is as Great as He wishes to be.
ਨਾਨਕ ਜਾਣੈ ਸਾਚਾ ਸੋਇ ॥
ਹੇ ਨਾਨਕ ! ਉਹ ਸਦਾ-ਥਿਰ ਰਹਿਣ ਵਾਲਾ ਹਰੀ ਆਪ ਹੀ ਜਾਣਦਾ ਹੈ (ਕਿ ਉਹ ਕੇਡਾ ਵੱਡਾ ਹੈ)।
O Nanak, the True Lord knows.
ਜੇ ਕੋ ਆਖੈ ਬੋਲੁਵਿਗਾੜੁ ॥
ਜੇ ਕੋਈ ਬੜਬੋਲਾ ਮਨੁੱਖ ਦੱਸਣ ਲੱਗੇ (ਕਿ ਅਕਾਲ ਪੁਰਖ ਕਿਤਨਾ ਵੱਡਾ ਹੈ) ,
If anyone presumes to describe God,
ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
ਤਾਂ ਉਹ ਮਨੁੱਖ ਮੁੂਰਖਾਂ-ਸਿਰ-ਮੂਰਖ ਗਿਣਿਆ ਜਾਂਦਾ ਹੈ।੨੬।
he shall be known as the greatest fool of fools! ||26||