ਧਨਾਸਰੀ ਮਹਲਾ ੫ ॥
Dhanaasaree, Fifth Mehl:
ਜਨ ਕੇ ਪੂਰਨ ਹੋਏ ਕਾਮ ॥
ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।
All the affairs of the Lord's humble servant are perfectly resolved.
ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥
ਇਸ ਝੰਬੇਲਿਆਂ-ਭਰੇ ਸੰਸਾਰ ਵਿਚ, ਇਸ ਵੱਡੀ (ਮੋਹਣੀ) ਮਾਇਆ ਵਿਚ, ਪਰਮਾਤਮਾ (ਆਪਣੇ ਸੇਵਕਾਂ ਦੀ) ਇੱਜ਼ਤ ਰੱਖ ਲੈਂਦਾ ਹੈ ।੧।ਰਹਾਉ।
In the utterly poisonous Dark Age of Kali Yuga, the Lord preserves and protects his honor. ||1||Pause||
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥
ਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਮੁੜ ਮੁੜ ਸਿਮਰ ਕੇ (ਸੇਵਕਾਂ ਦੇ) ਨੇੜੇ ਆਤਮਕ ਮੌਤ ਨਹੀਂ ਢੁਕਦੀ ।
Remembering, remembering God, his Lord and Master in meditation, the Messenger of Death does not approach him.
ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥
ਸੇਵਕ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦੇ ਹਨ ਜੇਹੜੀ ਪਰਮਾਤਮਾ ਦਾ ਘਰ ਹੈ । (ਇਹ ਸਾਧ ਸੰਗਤਿ ਹੀ ਉਹਨਾਂ ਵਾਸਤੇ) ਵਿਸ਼ਨੂ ਦੀ ਪੁਰੀ ਹੈ, ਵਿਕਾਰਾਂ ਤੋਂ ਖ਼ਲਾਸੀ (ਪਾਣ ਦੀ ਥਾਂ) ਹੈ ।੧।
Liberation and heaven are found in the Saadh Sangat, the Company of the Holy; his humble servant finds the home of the Lord. ||1||
ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥
ਹੇ ਭਾਈ! ਪ੍ਰਭੂ ਦੇ ਸੇਵਕਾਂ ਵਾਸਤੇ ਪ੍ਰਭੂ ਦੇ ਚਰਨ ਹੀ ਆਸਰਾ ਹਨ, ਕੋ੍ਰੜਾਂ ਸੁਖਾਂ ਦਾ ਟਿਕਾਣਾ ਹਨ ।
The Lord's lotus feet are the treasure of His humble servant; in them, he finds millions of pleasures and comforts.
ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥
ਹੇ ਨਾਨਕ! (ਆਖ—ਹੇ ਭਾਈ!) ਮੈਂ (ਭੀ) ਉਸ ਗੋਬਿੰਦ ਨੂੰ ਦਮੋਦਰ ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਤੇ, ਉਸ ਤੋਂ ਸਦਕੇ ਜਾਂਦਾ ਹਾਂ ।੨।੧੭।੪੮।
He remembers the Lord God in meditation, day and night; Nanak is forever a sacrifice to him. ||2||17||48||