ਧਨਾਸਰੀ ਮਹਲਾ ੫ ॥
Dhanaasaree, Fifth Mehl:
ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥
ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਮਾਇਆ ਦੀ) ਤ੍ਰੇਹ ਬੁੱਝ ਜਾਂਦੀ ਹੈ ।
Desire is quenched, through the Lord's Name.
ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥
ਗੁਰੂ ਦੀ ਬਾਣੀ ਦਾ ਆਸਰਾ ਲਿਆਂ (ਮਨ ਵਿਚ) ਬੜਾ ਸੰਤੋਖ ਪੈਦਾ ਹੋ ਜਾਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਪੂਰੇ ਤੌਰ ਤੇ ਸੁਰਤਿ ਜੁੜ ਜਾਂਦੀ ਹੈ ।੧।ਰਹਾਉ।
Great peace and contentment come through the Guru's Word, and one's meditation is perfectly focused upon God. ||1||Pause||
ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਕਿਰਪਾ ਕਰਦਾ ਹੈਂ, ਮਾਇਆ ਦੇ ਰੰਗ-ਤਮਾਸ਼ੇ ਉਸ ਉੱਤੇ ਪ੍ਰਭਾਵ ਨਹੀਂ ਪਾ ਸਕਦੇ ।
Please shower Your Mercy upon me, and permit me to ignore the great enticements of Maya, O Lord, Merciful to the meek.
ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥
ਹੇ ਪ੍ਰਭੂ! (ਮੈਨੂੰ ਭੀ) ਆਪਣਾ ਨਾਮ ਬਖ਼ਸ਼, ਤੇਰਾ ਨਾਮ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਸਕਾਂ, ਤੇਰੇ (ਇਸ) ਦਾਸ ਦੀ ਮੇਹਨਤ ਸਫਲ ਹੋ ਜਾਏ ।੧।
Give me Your Name - chanting it, I live; please bring the efforts of Your slave to fruition. ||1||
ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥
ਹੇ ਭਾਈ! ਪਰਮਾਤਮਾ ਦਾ ਨਾਮ ਜਪ ਕੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ (ਮਾਨੋ) ਰਾਜ ਦੇ ਸੁਖ ਤੇ ਰਸ ਮਿਲ ਜਾਂਦੇ ਹਨ, ਸਦਾ ਆਨੰਦ ਬਣਿਆ ਰਹਿੰਦਾ ਹੈ ।
All desires, power, pleasure, joy and lasting bliss, are found by chanting the Naam, the Name of the Lord, and singing the Kirtan of His Praises.
ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥
(ਪਰ) ਹੇ ਨਾਨਕ! ਕਰਤਾਰ ਨੇ ਜਿਸ ਮਨੁੱਖ ਦੀ ਕਿਸਮਤ ਵਿਚ ਦੁਰ ਦਰਗਾਹ ਤੋਂ (ਇਹ ਨਾਮ ਦੀ ਦਾਤਿ) ਲਿਖ ਦਿੱਤੀ, ਉਸ ਮਨੁੱਖ ਦੇ (ਹੀ) ਸਾਰੇ ਕਾਰਜ ਸਫਲ ਹੁੰਦੇ ਹਨ ।੨।੨੦।੫੧।
That humble servant of the Lord, who has such karma pre-ordained by the Creator Lord, O Nanak - his efforts are brought to perfect fruition. ||2||20||51||