ਪਉੜੀ ॥
Pauree:
ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥
ਜੇਹੜਾ ਕੰਮ ਤੋੜ ਚਾੜ੍ਹਨ ਦੀ ਇੱਛਾ ਹੋਵੇ, ਉਸਦੀ (ਪੂਰਨਤਾ ਲਈ) ਪ੍ਰਭੂ ਕੋਲ ਬੇਨਤੀ ਕਰਨੀ ਚਾਹੀਦੀ ਹੈ
Whatever work you wish to accomplish-tell it to the Lord.
ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥
(ਇਸ ਤਰ੍ਹਾਂ) ਸਤਿਗੁਰੂ ਦੀ ਸਿੱਖਿਆ ਦੀ ਰਾਹੀਂ ਸਦਾ-ਥਿਰ ਪ੍ਰਭੂ ਕਾਰਜ ਸਵਾਰ ਦੇਂਦਾ ਹੈ
He will resolve your affairs; the True Guru gives His Guarantee of Truth.
ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥
ਸੰਤਾਂ ਦੀ ਸੰਗਤਿ ਵਿਚ ਨਾਮ-ਖ਼ਜ਼ਾਨਾ ਮਿਲਦਾ ਹੈ, ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੱਖ ਸਕੀਦਾ ਹੈ
In the Society of the Saints, you shall taste the treasure of the Ambrosial Nectar.
ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥
(ਸੋ ਇਹ ਬੇਨਤੀ ਕਰਨੀ ਚਾਹੀਦੀ ਹੈ ਕਿ) ਹੇ ਡਰ ਨਾਸ ਕਰਨ ਵਾਲੇ ਤੇ ਦਇਆ ਕਰਨ ਵਾਲੇ ਹਰੀ ! ਦਾਸ ਦੀ ਲਾਜ ਰੱਖ ਲੌ
The Lord is the Merciful Destroyer of fear; He preserves and protects His slaves.
ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥
ਹੇ ਨਾਨਕ ! (ਇਸ ਤਰ੍ਹ੍ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਅਲੱਖ ਪ੍ਰਭੂ ਨਾਲ ਸਾਂਝ ਪਾ ਲਈਦੀ ਹੈ ।੨੦।
O Nanak, sing the Glorious Praises of the Lord, and see the Unseen Lord God. ||20||