ਧਨਾਸਰੀ ਮਹਲਾ ੫ ॥
Dhanaasaree, Fifth Mehl:
ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥
ਹੇ ਪ੍ਰਭੂ! ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ, ਤਾ ਕਿ ਕਿਸੇ ਤਰ੍ਹਾਂ ਭੀ (ਉਹਨਾਂ ਦੀ ਤੇਰੇ ਨਾਲੋਂ) ਪ੍ਰੀਤਿ ਟੱੁਟ ਨਾਹ ਜਾਏ ।੧।ਰਹਾਉ।
The lifestyle of Your slave is so pure, that nothing can break his love for You. ||1||Pause||
ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥
ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ
He is more dear to me than my soul, my breath of life, my mind and my wealth.
ਹਉਮੈ ਬੰਧੁ ਹਰਿ ਦੇਵਣਹਾਰਾ ॥੧॥
ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ ।੧।
The Lord is the Giver, the Restrainer of the ego. ||1||
ਚਰਨ ਕਮਲ ਸਿਉ ਲਾਗਉ ਨੇਹੁ ॥
ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ
I am in love with the Lord's lotus feet.
ਨਾਨਕ ਕੀ ਬੇਨੰਤੀ ਏਹ ॥੨॥੪॥੫੮॥
ਹੇ ਭਾਈ! ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹ
This alone is Nanak's prayer. ||2||4||58||