ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਧਨਾਸਰੀ ਮਹਲਾ ੯ ॥
Dhanaasaree, Ninth Mehl:
ਕਾਹੇ ਰੇ ਬਨ ਖੋਜਨ ਜਾਈ ॥
ਹੇ ਭਾਈ! (ਪਰਮਾਤਮਾ ਨੂੰ) ਲੱਭਣ ਵਾਸਤੇ ਤੂੰ ਜੰਗਲਾਂ ਵਿਚ ਕਿਉਂ ਜਾਂਦਾ ਹੈਂ?
Why do you go looking for Him in the forest?
ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥
ਪਰਮਾਤਮਾ ਸਭ ਵਿਚ ਵੱਸਣ ਵਾਲਾ ਹੈ, (ਫਿਰ ਭੀ) ਸਦਾ (ਮਾਇਆ ਦੇ ਪ੍ਰਭਾਵ ਤੋਂ) ਨਿਰਲੇਪ ਰਹਿੰਦਾ ਹੈ । ਉਹ ਪਰਮਾਤਮਾ ਤੇਰੇ ਨਾਲ ਹੀ ਵੱਸਦਾ ਹੈ ।੧।ਰਹਾਉ।
Although he is unattached, he dwells everywhere. He is always with you as your companion. ||1||Pause||
ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥
ਹੇ ਭਾਈ! ਜਿਵੇਂ ਫੁੱਲ ਵਿਚ ਸੁਗੰਧੀ ਵੱਸਦੀ ਹੈ, ਜਿਵੇਂ ਸ਼ੀਸ਼ੇ ਵਿਚ (ਸ਼ੀਸ਼ਾ ਵੇਖਣ ਵਾਲੇ ਦਾ) ਅਕਸ ਵੱਸਦਾ ਹੈ
Like the fragrance which remains in the flower, and like the reflection in the mirror,
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥
ਤਿਵੇਂ ਪਰਮਾਤਮਾ ਇਕ-ਰਸ ਸਭਨਾਂ ਦੇ ਅੰਦਰ ਵੱਸਦਾ ਹੈ । (ਇਸ ਵਾਸਤੇ, ਉਸ ਨੂੰ) ਆਪਣੇ ਹਿਰਦੇ ਵਿਚ ਹੀ ਲੱਭ ।੧।
the Lord dwells deep within; search for Him within your own heart, O Siblings of Destiny. ||1||
ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥
ਹੇ ਭਾਈ! ਗੁਰੂ ਦਾ (ਆਤਮਕ ਜੀਵਨ ਦਾ) ਉਪਦੇਸ਼ ਇਹ ਦੱਸਦਾ ਹੈ ਕਿ (ਆਪਣੇ ਸਰੀਰ ਦੇ) ਅੰਦਰ (ਅਤੇ ਆਪਣੇ ਸਰੀਰ ਤੋਂ) ਬਾਹਰ (ਹਰ ਥਾਂ) ਇਕ ਪਰਮਾਤਮਾ ਨੂੰ (ਵੱਸਦਾ) ਸਮਝੋ ।
Outside and inside, know that there is only the One Lord; the Guru has imparted this wisdom to me.
ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥
ਹੇ ਦਾਸ ਨਾਨਕ! ਆਪਣਾ ਆਤਮਕ ਜੀਵਨ ਪਰਖਣ ਤੋਂ ਬਿਨਾ (ਮਨ ਉੱਤੋਂ) ਭਟਕਣਾ ਦਾ ਜਾਲਾ ਦੂਰ ਨਹੀਂ ਹੋ ਸਕਦਾ (ਤੇ, ਉਤਨਾ ਚਿਰ ਸਰਬ-ਵਿਆਪਕ ਪਰਮਾਤਮਾ ਦੀ ਸੂਝ ਨਹੀਂ ਆ ਸਕਦੀ) ।੨।੧।
O servant Nanak, without knowing one's own self, the moss of doubt is not removed. ||2||1||