ਧਨਾਸਰੀ ਮਹਲਾ ੯ ॥
Dhanaasaree, Ninth Mehl:
ਸਾਧੋ ਇਹੁ ਜਗੁ ਭਰਮ ਭੁਲਾਨਾ ॥
ਹੇ ਸੰਤ ਜਨੋ! ਇਹ ਜਗਤ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪਿਆ ਰਹਿੰਦਾ ਹੈ ।
O Holy people, this world is deluded by doubt.
ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥
ਪ੍ਰਭੂ ਦੇ ਨਾਮ ਦਾ ਸਿਮਰਨ ਛੱਡੀ ਰੱਖਦਾ ਹੈ, ਤੇ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ (ਮਾਇਆ ਦੇ ਵੱਟੇ ਆਤਮਕ ਜੀਵਨ ਗਵਾ ਦੇਂਦਾ ਹੈ) ।੧।ਰਹਾਉ।
It has forsaken the meditative remembrance of the Lord's Name, and sold itself out to Maya. ||1||Pause||
ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥
ਹੇ ਸੰਤ ਜਨੋ! ਮਾਂ, ਪਿਉ, ਭਰਾ, ਪੁੱਤਰ, ਇਸਤ੍ਰੀ—(ਭੁੱਲਾ ਹੋਇਆ ਜਗਤ) ਇਹਨਾਂ ਦੇ ਮੋਹ ਵਿਚ ਫਸਿਆ ਰਹਿੰਦਾ ਹੈ ।
Mother, father, siblings, children and spouse - he is entangled in their love.
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
ਜਵਾਨੀ, ਧਨ, ਤਾਕਤ ਦੇ ਨਸ਼ੇ ਵਿਚ ਜਗਤ ਦਿਨ ਰਾਤ ਝੱਲਾ ਹੋਇਆ ਰਹਿੰਦਾ ਹੈ ।੧।
In the pride of youth, wealth and glory, day and night, he remains intoxicated. ||1||
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥
ਜੇਹੜਾ ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜਗਤ ਉਸ ਨਾਲ ਆਪਣਾ ਮਨ ਨਹੀਂ ਜੋੜਦਾ ।
God is merciful to the meek, and forever the Destroyer of pain, but the mortal does not center his mind on Him.
ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
ਹੇ ਦਾਸ ਨਾਨਕ! (ਆਖ—) ਕੋ੍ਰੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਸਾਂਝ ਪਾਈ ਹੈ ।੨।੨।
O servant Nanak, among millions, only a rare few, as Gurmukh, realize God. ||2||2||