ਧਨਾਸਰੀ ਮਹਲਾ ੯ ॥
Dhanaasaree, Ninth Mehl:
ਤਿਹ ਜੋਗੀ ਕਉ ਜੁਗਤਿ ਨ ਜਾਨਉ ॥
ਉਸ ਜੋਗੀ ਨੂੰ (ਸਹੀ) ਜੀਵਨ-ਜਾਚ (ਅਜੇ) ਨਹੀਂ ਆਈ
That Yogi does not know the way.
ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥
ਜਿਸ (ਜੋਗੀ) ਦੇ ਹਿਰਦੇ ਵਿਚ ਮੈਂ ਲੋਭ ਮਾਇਆ ਦੇ ਮੋਹ ਅਤੇ ਮਮਤਾ (ਦੀਆਂ ਲਹਰਾਂ ਉੱਠ ਰਹੀਆਂ) ਵੇਖਦਾ ਹਾਂ।੧।ਰਹਾਉ।
Understand that his heart is filled with greed, emotional attachment, Maya and egotism. ||1||Pause||
ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਾਈ ਨਿੰਦਿਆ ਨਹੀਂ ਹੈ, ਪਰਾਈ ਖ਼ੁਸ਼ਾਮਦ ਨਹੀਂ ਹੈ, ਜਿਸ ਨੂੰ ਸੋਨਾ ਲੋਹਾ ਇਕੋ ਜਿਹੇ ਦਿੱਸਦੇ ਹਨ
One who does not slander or praise others, who looks upon gold and iron alike,
ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥
ਜੇਹੜਾ ਮਨੁੱਖ ਖ਼ੁਸ਼ੀ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ; ਉਸ ਨੂੰ ਹੀ ਜੋਗੀ ਆਖ ।੧।
who is free from pleasure and pain - he alone is called a true Yogi. ||1||
ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥
ਹੇ ਨਾਨਕ! ਆਖ—(ਹੇ ਭਾਈ!) ਇਹ ਸਦਾ ਭਟਕਦਾ ਰਹਿਣ ਵਾਲਾ ਮਨ ਦਸੀਂ ਦੌੜਦਾ ਫਿਰਦਾ ਹੈ । ਜਿਸ ਮਨੁੱਖ ਨੇ ਇਸ ਨੂੰ ਅਡੋਲ ਕਰ ਕੇ ਟਿਕਾ ਲਿਆ ਹੈ
The restless mind wanders in the ten directions - it needs to be pacified and restrained.
ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥
ਜੇਹੜਾ ਮਨੁੱਖ ਇਸ ਕਿਸਮ ਦਾ ਹੈ, ਸਮਝ ਲੈ ਕਿ ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਗਈ ਹੈ ।੨।੩।
Says Nanak, whoever knows this technique is judged to be liberated. ||2||3||