ਧਨਾਸਰੀ ਮਹਲਾ ੯ ॥
Dhanaasaree, Ninth Mehl:
ਅਬ ਮੈ ਕਉਨੁ ਉਪਾਉ ਕਰਉ ॥
ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ
Now, what efforts should I make?
ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥
ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ ।੧।ਰਹਾਉ।
How can I dispel the anxieties of my mind? How can I cross over the terrifying world-ocean? ||1||Pause||
ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥
ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ ।
Obtaining this human incarnation, I have done no good deeds; this makes me very afraid!
ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥
ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ ।੧।
In thought, word and deed, I have not sung the Lord's Praises; this thought worries my mind. ||1||
ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥
ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ ।
I listened to the Guru's Teachings, but spiritual wisdom did not well up within me; like a beast, I fill my belly.
ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
ਹੇ ਨਾਨਕ! ਆਖ—ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ ।੨।੪।੯।੯।੧੩।੫੮।੪।੯੩।
Says Nanak, O God, please confirm Your Law of Grace; for only then can I, the sinner, be saved. ||2||4||9||9||13||58||4||93||