ਧਨਾਸਰੀ ਮਹਲਾ ੧ ਛੰਤ
Dhanaasaree, First Mehl, Chhant:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥
ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ ।
Why should I bathe at sacred shrines of pilgrimage? The Naam, the Name of the Lord, is the sacred shrine of pilgrimage.
 
ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥
ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ ।
My sacred shrine of pilgrimage is spiritual wisdom within, and contemplation on the Word of the Shabad.
 
ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥
ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ ।
The spiritual wisdom given by the Guru is the True sacred shrine of pilgrimage, where the ten festivals are always observed.
 
ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥
ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ—) ਹੇ ਧਰਤੀ ਦੇ ਆਸਰੇ ਪ੍ਰਭੂ! (ਮੈਨੂੰ ਆਪਣਾ ਨਾਮ) ਦੇਹ ।
I constantly beg for the Name of the Lord; grant it to me, O God, Sustainer of the world.
 
ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥
ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ । ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ ।
The world is sick, and the Naam is the medicine to cure it; without the True Lord, filth sticks to it.
 
ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥
ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ ।੧।
The Guru's Word is immaculate and pure; it radiates a steady Light. Constantly bathe in such a true shrine of pilgrimage. ||1||
 
ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ ।
Filth does not stick to the true ones; what filth do they have to wash off?
 
ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥
ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ ।
If one strings a garland of virtues for oneself, what is there to cry for?
 
ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ ।
One who conquers his own self through contemplation is saved, and saves others as well; he does not come to be born again.
 
ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥
ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।
The supreme meditator is Himself the philosopher's stone, which transforms lead into gold. The true man is pleasing to the True Lord.
 
ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥
ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ ।
He is in ecstasy, truly happy, night and day; his sorrows and sins are taken away.
 
ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ ।੨।
He finds the True Name, and beholds the Guru; with the True Name in his mind, no filth sticks to him. ||2||
 
ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥
ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ—ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ ।
O friend, association with the Holy is the perfect cleansing bath.
 
ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ ।
The singer who sings the Lord's Praises is adorned with the Word of the Shabad.
 
ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥
ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ ।
Worship the True Lord, and believe in the True Guru; this brings the merit of making donations to charity, kindness and compassion.
 
ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥
ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ ।
The soul-bride who loves to be with her Husband Lord bathes at the Triveni, the sacred place where the Ganges, Jamuna and Saraswaati Rivers converge, the Truest of the True.
 
ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥
ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ ।
Worship and adore the One Creator, the True Lord, who constantly gives, whose gifts continually increase.
 
ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥
ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ ।੩।
Salvation is attained by associating with the Society of the Saints, O friend; granting His Grace, God unites us in His Union. ||3||
 
ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ ।
Everyone speaks and talks; how great should I say He is?
 
ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥
ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ।
I am foolish, lowly and ignorant; it is only through the Guru's Teachings that I understand.
 
ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥
ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ ।
True are the Teachings of the Guru. His Words are Ambrosial Nectar; my mind is pleased and appeased by them.
 
ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ
Loaded down with corruption and sin, people depart, and then come back again; the True Shabad is found through my Guru.
 
ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥
ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ ।
There is no end to the treasure of devotion; the Lord is pervading everywhere.
 
ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।
Nanak utters this true prayer; one who purifies his mind is True. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by