ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
Raag Dhanaasaree, The Word Of Devotee Kabeer Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
ਹੇ ਪ੍ਰਭੂ! (ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ ।੧।
Beings like Sanak, Sanand, Shiva and Shaysh-naaga - none of them know Your mystery, Lord. ||1||
ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥
ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ ।੧।ਰਹਾਉ।
In the Society of the Saints, the Lord dwells within the heart. ||1||Pause||
ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ ।੨।
Beings like Hanumaan, Garura, Indra the King of the gods and the rulers of humans - none of them know Your Glories, Lord. ||2||
ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ—(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ ।੩।
The four Vedas, the Simritees and the Puraanas, Vishnu the Lord of Lakshmi and Lakshmi herself - none of them know the Lord. ||3||
ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਕਬੀਰ ਜੀ ਆਖਦੇ ਹਨ—(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ ।੪।੧।
Says Kabeer, one who falls at the Lord's feet, and remains in His Sanctuary, does not wander around lost. ||4||1||