ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ
That humble being, who knows even a little about loving devotional worship - what surprises are there for him?
ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ।੧।
Like water, dripping into water, which cannot be separated out again, so is the weaver Kabeer, with softened heart, merged into the Lord. ||1||
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥
ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) ।
O people of the Lord, I am just a simple-minded fool.
ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
(ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ।
If Kabeer were to leave his body at Benares, and so liberate himself, what obligation would he have to the Lord? ||1||Pause||
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥
(ਪਰ) ਕਬੀਰ ਜੀ ਆਖਦੇ ਹਨ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ)
Says Kabeer, listen, O people - do not be deluded by doubt.
ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।
What is the difference between Benares and the barren land of Maghar, if the Lord is within one's heart? ||2||3||