ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥
ਜੇ ਮਨੁੱਖ ਤਪ ਆਦਿਕ ਹੌਲੇ ਮੇਲ ਦੇ ਕੰਮ ਕਰ ਕੇ ਇੰਦਰ-ਪੁਰੀ ਜਾਂ ਸ਼ਿਵ-ਪੁਰੀ ਵਿਚ ਭੀ ਅੱਪੜ ਜਾਇਗਾ
Mortals may go to the Realm of Indra, or the Realm of Shiva,
ਓਛੇ ਤਪ ਕਰਿ ਬਾਹੁਰਿ ਐਬੋ ॥੧॥
ਤਾਂ ਭੀ ਉੱਥੋਂ ਮੁੜ ਵਾਪਸ ਆਵੇਗਾ (ਭਾਵ, ਸ਼ਾਸਤ੍ਰ ਦੇ ਆਪਣੇ ਹੀ ਲਿਖੇ ਅਨੁਸਾਰ ਇਹਨੀਂ ਥਾਈਂ ਭੀ ਸਦਾ ਨਹੀਂ ਟਿਕੇ ਰਹਿ ਸਕੀਦਾ) ।੧।
but because of their hypocrisy and false prayers, they must leave again. ||1||
ਕਿਆ ਮਾਂਗਉ ਕਿਛੁ ਥਿਰੁ ਨਾਹੀ ॥
(ਮੈਂ ਆਪਣੇ ਪ੍ਰਭੂ ਪਾਸੋਂ ‘ਨਾਮ’ ਤੋਂ ਬਿਨਾ ਹੋਰ) ਕੀਹ ਮੰਗਾਂ? ਕੋਈ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ (ਦਿੱਸਦੀ)
What should I ask for? Nothing lasts forever.
ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥
Enshrine the Lord's Name within your mind. ||1||Pause||
ਸੋਭਾ ਰਾਜ ਬਿਭੈ ਬਡਿਆਈ ॥
ਵਿਚ ਨਾਮਣਾ, ਰਾਜ, ਐਸ਼੍ਵਰਜ, ਵਡਿਆਈ
Fame and glory, power, wealth and glorious greatness
ਅੰਤਿ ਨ ਕਾਹੂ ਸੰਗ ਸਹਾਈ ॥੨॥
ਵਿਚੋਂ ਭੀ ਕੋਈ ਅੰਤ ਵੇਲੇ ਸੰਗੀ-ਸਾਥੀ ਨਹੀਂ ਬਣ ਸਕਦਾ ।੨।
- none of these will go with you or help you in the end. ||2||
ਪੁਤ੍ਰ ਕਲਤ੍ਰ ਲਛਮੀ ਮਾਇਆ ॥
ਪੱੁਤਰ ਵਹੁਟੀ, ਧਨ ਪਦਾਰਥ
Children, spouse, wealth and Maya
ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥
ਦੱਸ, (ਹੇ ਭਾਈ!) ਇਹਨਾਂ ਤੋਂ ਭੀ ਕਿਸੇ ਨੇ ਕਦੇ ਸੁਖ ਲੱਭਾ ਹੈ? ।੩।
- who has ever obtained peace from these? ||3||
ਕਹਤ ਕਬੀਰ ਅਵਰ ਨਹੀ ਕਾਮਾ ॥
ਕਬੀਰ ਜੀ ਆਖਦੇ ਹਨ—(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਹੋਰ ਕੋਈ ਕੰਮ ਕਿਸੇ ਅਰਥ ਨਹੀਂ ।
Says Kabeer, nothing else is of any use.
ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥
ਮੇਰੇ ਮਨ ਨੂੰ ਤਾਂ ਪਰਮਾਤਮਾ ਦਾ ਨਾਮ ਹੀ (ਸਦਾ ਕਾਇਮ ਰਹਿਣ ਵਾਲਾ) ਧਨ ਪ੍ਰਤੀਤ ਹੁੰਦਾ ਹੈ ।੪।੪।
Within my mind is the wealth of the Lord's Name. ||4||4||