ਮਃ ੩ ॥
Third Mehl:
ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥
ਜੇ ਗੁਰੂ ਮਿਲ ਪਏ, ਤਾਂ ਮਨੁੱਖ ਦੀ ਸੁਰਤਿ ਮਾਇਆ ਵਲੋਂ ਹਟ ਜਾਂਦੀ ਹੈ (ਐਸੇ ਮਨੁੱਖ ਨੂੰ) ਖਾਣ-ਖਰਚਣ ਲਈ, ਮਾਨੋ, ਜਗਤ ਦੀ ਸਾਰੀ ਹੀ ਮਾਇਆ ਮਿਲ ਜਾਂਦੀ ਹੈ
Meeting the True Guru, I am totally transformed; I have obtained the nine treasures to use and consume.
ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥
ਅਠਾਰਾਂ (ਹੀ) ਸਿੱਧੀਆਂ (ਭਾਵ, ਆਤਮਕ ਸ਼ਕਤੀਆਂ) ਉਸ ਦੇ ਪਿੱਛੇ ਲੱਗੀਆਂ ਫਿਰਦੀਆਂ ਹਨ (ਪਰ ਉਹ ਪਰਵਾਹ ਨਹੀਂ ਕਰਦਾ ਤੇ) ਆਪਣੇ ਹਿਰਦੇ ਵਿਚ ਅਡੋਲ ਰਹਿੰਦਾ ਹੈ
The Siddhis-the eighteen supernatural spiritual powers-follow in my footsteps; I dwell in my own home, within my own self.
ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥
ਸਹਜ ਸੁਭਾਇ ਇਕ-ਰਸ ਉਸ ਦੇ ਅੰਦਰ ਸਿਮਰਨ ਦੀ ਰੌ ਚਲਦੀ ਰਹਿੰਦੀ ਹੈ ਤੇ ਪਿਆਰ ਦੀ ਤਾਂਘ ਵਿਚ ਉਹ ਹਰੀ ਨਾਲ ਬਿਰਤੀ ਜੋੜੀ ਰੱਖਦਾ ਹੈ
The Unstruck Melody constantly vibrates within; my mind is exalted and uplifted-I am lovingly absorbed in the Lord.
ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥
ਹੇ ਨਾਨਕ ! ਹਰੀ ਦੀ (ਇਹੋ ਜਿਹੀ) ਭਗਤੀ ਉਹਨਾਂ ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮਸਤਕ ਤੇ (ਪਿਛਲੇ ਭਗਤੀ ਭਾਵ ਵਾਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ) ਧੁਰ ਤੋਂ (ਭਗਤੀ ਵਾਲੇ ਸੰਸਕਾਰ) ਲਿਖੇ ਪਏ ਹਨ ।੨।
O Nanak, devotion to the Lord abides within the minds of those who have such pre-ordained destiny written on their foreheads. ||2||