ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਹੇ ਮਾਧੋ! (ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ ।
O Lord, You are the Purifier of sinners - this is Your innate nature.
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
। (ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ ।੧।
Blessed are those silent sages and humble beings, who meditate on my Lord God. ||1||
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥
(ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ)
I have applied to my forehead the dust of the feet of the Lord of the Universe.
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ ।੧।ਰਹਾਉ।
This is something which is far away from the gods, mortal men and silent sages. ||1||Pause||
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ । ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ ।
O Lord, Merciful to the meek, Destroyer of pride
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥
ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ ।੨।੫।
- Naam Dayv seeks the Sanctuary of Your feet; he is a sacrifice to You. ||2||5||