ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥
(ਤਾਹੀਏਂ ਮੇਰੀ ਅਰਜ਼ੋਈ ਹੈ ਕਿ) ਮੈਂ ਚਿੱਤ ਨਾਲ ਪ੍ਰਭੂ ਦਾ ਸਿਮਰਨ ਕਰਦਾ ਰਹਾਂ, ਅੱਖਾਂ ਨਾਲ ਉਸ ਦਾ ਦੀਦਾਰ ਕਰਦਾ ਰਹਾਂ, ਕੰਨਾਂ ਵਿਚ ਉਸ ਦੀ ਬਾਣੀ ਤੇ ਉਸ ਦਾ ਸੋਹਣਾ ਜਸ ਭਰੀ ਰੱਖਾਂ
In my consciousness, I remember You in meditation; with my eyes, I behold You; I fill my ears with the Word of Your Bani, and Your Sublime Praise.
ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥
ਆਪਣੇ ਮਨ ਨੂੰ ਭੌਰਾ ਬਣਾਈ ਰੱਖਾਂ, ਉਸ ਦੇ (ਚਰਨ-ਕਮਲ) ਹਿਰਦੇ ਵਿਚ ਟਿਕਾ ਰੱਖਾਂ, ਤੇ, ਜੀਭ ਨਾਲ ਉਸ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਉਚਾਰਦਾ ਰਹਾਂ ।੧।
My mind is the bumble bee; I enshrine Your feet within my heart, and with my tongue, I chant the Ambrosial Name of the Lord. ||1||
ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥
(ਮੈਨੂੰ ਡਰ ਰਹਿੰਦਾ ਹੈ ਕਿ) ਗੋਬਿੰਦ ਨਾਲ ਮੇਰੀ ਪ੍ਰੀਤ ਕਿਤੇ ਘਟ ਨਾਹ ਜਾਏ,
My love for the Lord of the Universe does not decrease.
ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
ਮੈਂ ਤਾਂ ਬੜੇ ਮਹਿੰਗੇ ਮੁੱਲ (ਇਹ ਪ੍ਰੀਤ) ਲਈ ਹੈ, ਜਿੰਦ ਦੇ ਕੇ (ਇਹ ਪ੍ਰੀਤ) ਵਿਹਾਝੀ ਹੈ ।੧।ਰਹਾਉ।
I paid for it dearly, in exchange for my soul. ||1||Pause||
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥
(ਪਰ ਇਹ) ਪ੍ਰੀਤ ਸਾਧ ਸੰਗਤ ਤੋਂ ਬਿਨਾ ਪੈਦਾ ਨਹੀਂ ਹੋ ਸਕਦੀ, ਤੇ, ਹੇ ਪ੍ਰਭੂ! ਪ੍ਰੀਤ ਤੋਂ ਬਿਨਾ ਤੇਰੀ ਭਗਤੀ ਨਹੀਂ ਹੋ ਆਉਂਦੀ ।
Without the Saadh Sangat, the Company of the Holy, love for the Lord does not well up; without this love, Your devotional worship cannot be performed.
ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥
। ਰਵਿਦਾਸ ਪ੍ਰਭੂ ਅੱਗੇ ਅਰਦਾਸ ਕਰਦਾ ਹੈ—ਹੇ ਰਾਜਨ! ਜੇ ਮੇਰੇ ਰਾਮ! (ਮੈਂ ਤੇਰੀ ਸ਼ਰਨ ਆਇਆ ਹਾਂ) ਮੇਰੀ ਲਾਜ ਰੱਖੀਂ ।੨।੨।
Ravi Daas offers this one prayer unto the Lord: please preserve and protect my honor, O Lord, my King. ||2||2||