ਪਉੜੀ ॥
Pauree:
ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥
ਮੈਂ ਪ੍ਰਭੂ ਖਸਮ ਦਾ ਢਾਢੀ ਪ੍ਰਭੂ ਦੇ ਦਰ ਤੇ ਅੱਪੜਿਆ
I am a minstrel of the Lord God, my Lord and Master; I have come to the Lord's Door.
ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥
ਪ੍ਰਭੂ ਦੇ ਦਰਬਾਰ ਵਿਚ ਮੇਰੀ ਢਾਢੀ ਦੀ ਪੁਕਾਰ ਸੁਣੀ ਗਈ ਤੇ ਮੈਨੂੰ ਦਰਸਨ ਪਰਾਪਤ ਹੋਇਆ
The Lord has heard my sad cries from within; He has called me, His minstrel, into His Presence.
ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥
ਮੈਨੂੰ ਢਾਢੀ ਨੂੰ ਹਰੀ ਸੱਦ ਕੇ, ਪੁੱਛਿਆ, ਹੇ ਢਾਢੀ ! ਤੂੰ ਕਿਸ ਕੰਮ ਆਇਆ ਹੈਂ ?
The Lord called His minstrel in, and asked, "Why have you come here?"
ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥
(ਮੈਂ ਬੇਨਤੀ ਕੀਤੀ) ‘ਹੇ ਦਇਆਲ ਪ੍ਰਭੂ ! ਸਦਾ (ਇਹੀ ਦਾਨ ਬਖ਼ਸ਼ੋ ਕਿ) ਤੇਰੇ ਨਾਮ ਦਾ ਸਿਮਰਨ ਕਰਾਂ
O Merciful God, please grant me the gift of continual meditation on the Lord's Name.
ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥੨੧॥੧॥ ਸੁਧੁ
(ਬੇਨਤੀ ਸੁਣ ਕੇ) ਦਾਤਾਰ ਹਰੀ ਨੇ ਆਪਣਾ ਨਾਮ ਮੈਥੋਂ ਜਪਾਇਆ ਅਤੇ ਮੈਨੂੰ ਨਾਨਕ ਨੂੰ ਵਡਿਆਈ (ਭੀ) ਦਿੱਤੀ ।੨੧।੧। ਸੁਧੁ ।
And so the Lord, the Great Giver, inspired Nanak to chant the Lord's Name, and blessed him with robes of honor. ||21||1||Sudh||