ਜੈਤਸਰੀ ਮਹਲਾ ੪ ॥
Jaitsree, Fourth Mehl:
ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥
ਹੇ ਭਾਈ! ਗੁਰੂ (ਸਭ ਦਾ) ਸੱਜਣ ਹੈ, ਗੁਰੂ ਮਹਾ ਪੁਰਖ ਹੈ, ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਬੜੇ ਸੁਆਦ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਫਲ ਖਾਣ ਲੱਗ ਪੈਂਦਾ ਹੈ ।
I have found the True Guru, my Friend, the Greatest Being. Love and affection for the Lord has blossomed forth.
ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥
ਹੇ ਭਾਈ! ਮਨੁੱਖ ਨੂੰ ਮਾਇਆ-ਸਪਣੀ ਗ੍ਰਸੀ ਰੱਖਦੀ ਹੈ, ਪਰ ਗੁਰੂ ਦੇ ਬਚਨਾਂ ਉਤੇ ਤੁਰਨ ਦੀ ਬਰਕਤਿ ਨਾਲ ਪਰਮਾਤਮਾ (ਉਸ ਦੇ ਅੰਦਰੋਂ) ਉਹ ਜ਼ਹਿਰ ਕੱਢ ਦੇਂਦਾ ਹੈ ।
Maya, the snake, has seized the mortal; through the Word of the Guru, the Lord neutralizes the venom. ||1||
ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥
ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰਾ ਮਨ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਹੋ ਗਿਆ ਹੈ
My mind is attached to the sublime essence of the Lord's Name.
ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥
ਸਾਧੂ ਗੁਰੂ ਨੂੰ ਮਿਲ ਕੇ (ਜੇਹੜੇ ਮਨੁੱਖ) ਪਰਮਾਤਮਾ ਦੇ ਨਾਮ ਵਿਚ (ਜੁੜਦੇ ਹਨ), ਪਰਮਾਤਮਾ ਦਾ ਨਾਮ ਰਸ ਚੱਖਦੇ ਹਨ ਉਹਨਾਂ ਵਿਕਾਰੀਆਂ ਨੂੰ ਭੀ ਪਰਮਾਤਮਾ ਸੁੱਚੇ ਜੀਵਨ ਵਾਲੇ ਬਣਾ ਲੈਂਦਾ ਹੈ ।ਰਹਾਉ।
The Lord has purified the sinners, uniting them with the Holy Guru; now, they taste the Lord's Name, and the sublime essence of the Lord. ||Pause||
ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥
ਹੇ ਭਾਈ! ਉਹ ਮਨੁੱਖ ਸਲਾਹੁਣ-ਜੋਗ ਹੋ ਜਾਂਦਾ ਹੈ, ਵੱਡੀ ਕਿਸਮਤ ਵਾਲਾ ਹੋ ਜਾਂਦਾ ਹੈ ਜਿਸ ਨੂੰ ਗੁਰੂ ਮਿਲ ਪੈਂਦਾ ਹੈ
Blessed, blessed is the good fortune of those who meet the Holy Guru; meeting with the Holy, they lovingly center themselves in the state of absolute absorption.
ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥
। (ਜਿਉਂ ਜਿਉਂ) ਉਹ ਪਰਮਾਤਮਾ ਦੇ ਪਵਿਤ੍ਰ ਕਰਨ ਵਾਲੇ ਗੁਣ ਗਾਂਦਾ ਹੈ (ਤਿਉਂ ਤਿਉਂ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ ।
The fire of desire within them is quenched, and they find peace; they sing the Glorious Praises of the Immaculate Lord. ||2||
ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ (ਕਦੇ) ਗੁਰੂ ਦਾ ਦਰਸਨ ਨਾਹ ਕੀਤਾ ਉਹਨਾਂ ਦੇ ਭਾਗ ਹਿਰ ਗਏ, ਧੁਰ ਦਰਗਾਹ ਤੋਂ ਹੀ ਉਹਨਾਂ ਨੂੰ ਇਹ ਭਾਗ-ਹੀਨਤਾ ਮਿਲ ਗਈ
Those who do not obtain the Blessed Vision of the True Guru's Darshan, have misfortune pre-ordained for them.
ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥
ਮਾਇਆ ਦੇ ਮੋਹ ਦੇ ਕਾਰਨ ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ਉਹਨਾਂ ਦੀ ਸਾਰੀ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ।੩
In the love of duality, they are consigned to reincarnation through the womb, and they pass their lives totally uselessly. ||3||
ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥
ਹੇ ਪ੍ਰਭੂ! ਸਾਨੂੰ ਸੁਅੱਛ ਅਕਲ ਬਖ਼ਸ਼, ਅਸੀ ਗੁਰੂ ਦੀ ਚਰਨੀਂ ਲੱਗੇ ਰਹੀਏ, ਤੇ ਹੇ ਹਰੀ! ਤੂੰ ਸਾਨੂੰ ਪਿਆਰਾ ਲੱਗਦਾ ਰਹੇਂ
O Lord, please, bless me with pure understanding, that I may serve the Feet of the Holy Guru; the Lord seems sweet to me.
ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥
ਹੇ ਭਾਈ! ਦਾਸ ਨਾਨਕ (ਤਾਂ ਪ੍ਰਭੂ ਦੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ । ਜਿਸ ਉਤੇ ਪ੍ਰਭੂ ਦਇਆਵਾਨ ਹੁੰਦਾ ਹੈ ਉਸ ਨੂੰ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ਦਾ ਹੈ ।੪।
Servant Nanak begs for the dust of the feet of the Holy; O Lord, be Merciful, and bless me with it. ||4||4||