ਜੈਤਸਰੀ ਮਹਲਾ ੪ ॥
Jaitsree, Fourth Mehl:
 
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ
The Lord's Name does not abide within their hearts - their mothers should have been sterile.
 
ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥
ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕੁ੍ਰਝ ਕੁ੍ਰਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ
These bodies wander around, forlorn and abandoned, without the Name; their lives waste away, and they die, crying out in pain. ||1||
 
ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥
ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ
O my mind, chant the Name of the Lord, the Lord within you.
 
ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥
ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ।ਰਹਾਉ
The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. ||Pause||
 
ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥
ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ ।
In this Dark Age of Kali Yuga, the Kirtan of the Lord's Praise brings the most noble and exalted status; the Lord is found through the True Guru.
 
ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੱੁਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ।੨।
I am a sacrifice to my True Guru, who has revealed the Lord's hidden Name to me. ||2||
 
ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥
ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ
By great good fortune, I obtained the Blessed Vision of the Darshan of the Holy; it removes all stains of sin.
 
ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥
ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।੩।
I have found the True Guru, the great, all-knowing King; He has shared with me the many Glorious Virtues of the Lord. ||3||
 
ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥
ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ ।
Those, unto whom the Lord, the Life of the world, has shown Mercy, enshrine Him within their hearts, and cherish Him in their minds.
 
ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
ਹੇ ਨਾਨਕ! (ਆਖ—ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ।੪
The Righteous Judge of Dharma, in the Court of the Lord, has torn up my papers; servant Nanak's account has been settled. ||4||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by