ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ
Siree Raag, Kabeer Jee: To Be Sung To The Tune Of "Ayk Su-Aan" :
 
ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥
ਮਾਂ ਸਮਝਦੀ ਹੈ ਕਿ ਮੇਰਾ ਪੁੱਤਰ ਵੱਡਾ ਹੋ ਰਿਹਾ ਹੈ, ਪਰ ਉਹ ਏਨੀ ਗੱਲ ਨਹੀਂ ਸਮਝਦੀ ਕਿ ਜਿਉਂ ਜਿਉਂ ਦਿਨ ਬੀਤ ਰਹੇ ਹਨ ਇਸ ਦੀ ਉਮਰ ਘਟ ਰਹੀ ਹੈ
The mother thinks that her son is growing up; she does not understand that, day by day, his life is diminishing.
 
ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥
ਉਹ ਇਉਂ ਆਖਦੀ ਹੈ “ਇਹ ਮੇਰਾ ਪੁੱਤਰ ਹੈ, ਇਹ ਮੇਰਾ ਪੁੱਤਰ” (ਤੇ ਉਸ ਨਾਲ) ਬੜਾ ਲਾਡ ਕਰਦੀ ਹੈ; (ਮਾਂ ਦੀ ਇਸ ਮਮਤਾ ਨੂੰ) ਵੇਖ ਵੇਖ ਕੇ ਜਮਰਾਜ ਹੱਸਦਾ ਹੈ ।੧।
Calling him, "Mine, mine", she fondles him lovingly, while the Messenger of Death looks on and laughs. ||1||
 
ਐਸਾ ਤੈਂ ਜਗੁ ਭਰਮਿ ਲਾਇਆ ॥
(ਹੇ ਪ੍ਰਭੂ !) ਇਸ ਤਰ੍ਹਾਂ ਤੂੰ ਜਗਤ ਨੂੰ ਭੁਲੇਖੇ ਵਿਚ ਪਾਇਆ ਹੋਇਆ ਹੈ
You have misled the world so deeply in doubt.
 
ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥
ਮਾਇਆ ਦੇ ਠੱਗੇ ਹੋਏ (ਜੀਵ) ਨੂੰ ਇਹ ਸਮਝ ਹੀ ਨਹੀਂ ਆਉਂਦੀ (ਕਿ ਮੈਂ ਭੁਲੇਖੇ ਵਿਚ ਫਸਿਆ ਪਿਆ ਹਾਂ) ।੧।
How can people understand You, when they are entranced by Maya? ||1||Pause||
 
ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥
ਕਬੀਰ ਜੀ ਆਖਦੇ ਹਨ—ਹੇ ਪ੍ਰਾਣੀ ! ਮਾਇਆ ਦੇ ਚਸਕੇ ਛੱਡ ਦੇਹ, ਇਹਨਾਂ ਰਸਾਂ ਦੇ ਬਹਿਣੇ ਬੈਠਿਆਂ ਜ਼ਰਰੂ ਆਤਮਕ ਮੌਤ ਹੁੰਦੀ ਹੈ (ਭਾਵ, ਆਤਮਾ ਮੁਰਦਾ ਹੋ ਜਾਂਦਾ ਹੈ)
Says Kabeer, give up the pleasures of corruption, or else you will surely die of them.
 
ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥੨॥
(ਪ੍ਰਭੂ ਦੇ ਭਜਨ ਵਾਲੀ ਇਹ) ਬਾਣੀ (ਮਨੁੱਖ ਨੂੰ) ਅਟੱਲ ਜੀਵਨ ਬਖ਼ਸ਼ਦੀ ਹੈ; ਇਸ ਤਰ੍ਹਾਂ ਸੰਸਾਰ-ਸਮੁੰਦਰ ਨੂੰ ਤਰ ਜਾਈਦਾ ਹੈ ।੨।
Meditate on the Lord, O mortal being, through the Word of His Bani; you shall be blessed with eternal life. In this way, shall you cross over the terrifying world-ocean. ||2||
 
ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥
(ਪਰ) ਜੇ ਉਸ ਪ੍ਰਭੂ ਨੂੰ ਭਾਵੇ ਤਾਂ ਹੀ (ਜੀਵ ਦਾ) ਪਿਆਰ ਉਸ ਨਾਲ ਪੈਂਦਾ ਹੈ
As it pleases Him, people embrace love for the Lord,
 
ਭਰਮੁ ਭੁਲਾਵਾ ਵਿਚਹੁ ਜਾਇ ॥
ਤੇ (ਇਸ ਦੇ) ਮਨ ਵਿਚੋਂ ਭਰਮ ਤੇ ਭੁਲੇਖਾ ਦੂਰ ਹੁੰਦਾ ਹੈ
and doubt and delusion are dispelled from within.
 
ਉਪਜੈ ਸਹਜੁ ਗਿਆਨ ਮਤਿ ਜਾਗੈ ॥
(ਜੀਵ ਦੇ ਅੰਦਰ) ਅਡੋਲਤਾ ਦੀ ਹਾਲਤ ਪੈਦਾ ਹੁੰਦੀ ਹੈ, ਗਿਆਨ ਵਾਲੀ ਬੁੱਧ ਪਰਗਟ ਹੋ ਜਾਂਦੀ ਹੈ
Intuitive peace and poise well up within, and the intellect is awakened to spiritual wisdom.
 
ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥
ਅਤੇ ਗੁਰੂ ਦੀ ਮਿਹਰ ਨਾਲ ਇਸ ਦੇ ਹਿਰਦੇ ਵਿਚ ਪ੍ਰਭੂ ਨਾਲ ਜੋੜ ਜੁੜ ਜਾਂਦਾ ਹੈ ।੩।
By Guru's Grace, the inner being is touched by the Lord's Love. ||3||
 
ਇਤੁ ਸੰਗਤਿ ਨਾਹੀ ਮਰਣਾ ॥
ਪ੍ਰਭੂ ਨਾਲ ਚਿੱਤ ਜੋੜਿਆਂ ਆਤਮਕ ਮੌਤ ਨਹੀਂ ਹੰੁਦੀ
In this association, there is no death.
 
ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥
(ਕਿਉਂਕਿ ਜਿਉਂ ਜਿੳਂੁ ਜੀਵ ਪ੍ਰਭੂ ਦੇ) ਹੁਕਮ ਨੂੰ ਪਛਾਣਦਾ ਹੈ, ਤਾਂ ਪ੍ਰਭੂ ਨਾਲ ਇਸ ਦਾ ਮਿਲਾਪ ਹੋ ਜਾਂਦਾ ਹੈ ।੧। ਰਹਾਉ ਦੂਜਾ।
Recognizing the Hukam of His Command, you shall meet with your Lord and Master. ||1||Second Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by