ਜੈਤਸਰੀ ਮਃ ੪ ॥
Jaitsree, Fourth Mehl:
ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰੋ
Chant the Name of the Lord, Har, Har, Har, Har.
ਗੁਰਮੁਖਿ ਨਾਮੁ ਸਦਾ ਲੈ ਲਾਹਾ ॥
ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ ਨਾਮ-ਖੱਟੀ ਖੱਟਦੇ ਰਹੋ
As Gurmukh, ever earn the profit of the Naam.
ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥
ਹੇ ਭਾਈ! ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਕਰ ਕੇ ਟਿਕਾ ਲਵੋ । ਪਰਮਾਤਮਾ ਦਾ ਨਾਮ (ਮਨੁੱਖ ਦੇ ਮਨ ਵਿਚ) ਆਨੰਦ ਪੈਦਾ ਕਰਦਾ ਹੈ ।੧।
Implant within yourself devotion to the Lord, Har, Har, Har, Har; sincerely dedicate yourself to the Name of the Lord, Har, Har. ||1||
ਹਰਿ ਹਰਿ ਨਾਮੁ ਦਇਆਲੁ ਧਿਆਹਾ ॥
ਹੇ ਭਾਈ! ਪਰਮਾਤਮਾ ਦਇਆ ਦਾ ਸੋਮਾ ਹੈ, ਉਸ ਦਾ ਨਾਮ ਸਦਾ ਸਿਮਰਦੇ ਰਹੋ
Meditate on the Name of the Merciful Lord, Har, Har.
ਹਰਿ ਕੈ ਰੰਗਿ ਸਦਾ ਗੁਣ ਗਾਹਾ ॥
ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕ ਕੇ ਉਸ ਦੇ ਗੁਣ ਗਾਂਦੇ ਰਹੋ
WIth love, forever sing the Glorious Praises of the Lord.
ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥
ਹੇ ਭਾਈ! ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹੋ (ਸਿਫ਼ਤਿ-ਸਾਲਾਹ ਮਨ ਨੂੰ ਮਸਤ ਕਰਨ ਵਾਲਾ ਨਾਚ ਹੈ, ਇਹ) ਨਾਚ ਨੱਚੋ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਆਤਮਕ ਆਨੰਦ ਮਾਣਿਆ ਕਰੋ ।੨।
Dance to the Praises of the Lord, Har, Har, Har; meet with the Sat Sangat, the True Congregation, with sincerity. ||2||
ਆਉ ਸਖੀ ਹਰਿ ਮੇਲਿ ਮਿਲਾਹਾ ॥
ਹੇ ਸੰਤ ਸੰਗੀਓ! ਆਓ, ਰਲ ਕੇ ਪ੍ਰਭੂ ਦੇ ਚਰਨਾਂ ਵਿਚ ਜੁੜੀਏ
Come, O companions - let us unite in the Lord's Union.
ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥
ਹੇ ਸਤ ਸੰਗੀਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਕੇ ਪਰਮਾਤਮਾ ਦੇ ਨਾਮ-ਸਿਮਰਨ ਦੀ ਖੱਟੀ ਖੱਟਦੇ ਰਹੋ
Listening to the sermon of the Lord, earn the profit of the Naam.
ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥
(ਪ੍ਰਭੂ-ਦਰ ਤੇ ਅਰਦਾਸ ਕਰੋ—) ਹੇ ਪ੍ਰਭੂ! ਮੇਹਰ ਕਰ, (ਸਾਨੂੰ) ਗੁਰੂ ਮਿਲਾ । ਹੇ ਸਤ ਸੰਗੀਓ! ਜੇ ਗੁਰੂ ਮਿਲ ਪਏ, ਤਾਂ (ਹਿਰਦੇ ਵਿਚ) ਆਨੰਦ ਪੈਦਾ ਹੋ ਜਾਂਦਾ ਹੈ ।੩।
O Lord, Har, Har, be merciful to me, and lead me to meet the Guru; meeting the Guru, a sincere yearning for the Lord wells up in me. ||3||
ਕਰਿ ਕੀਰਤਿ ਜਸੁ ਅਗਮ ਅਥਾਹਾ ॥
ਹੇ ਭਾਈ! ਉਸ ਅਪਹੰੁਚ ਅਤੇ ਡੂੰਘੇ ਜਿਗਰੇ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕ
Praise Him, the unfathomable and inaccessible Lord.
ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥
ਜਸ ਕਰ ਕੇ, ਹਰ ਵੇਲੇ ਉਸ ਦਾ ਨਾਮ ਜਪਿਆ ਕਰੋ
Each and every moment, sing the Lord's Name.
ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥
ਹੇ ਨਾਨਕ! (ਆਖ—) ਹੇ ਨਾਮ ਦੀ ਦਾਤਿ ਦੇਣ ਵਾਲੇ ਗੁਰੂ! ਮੇਰੇ ਉਤੇ ਮੇਹਰ ਕਰ, ਮੈਨੂੰ ਮਿਲ, (ਤੇਰੇ ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਭਗਤੀ ਕਰਨ ਦਾ ਚਾਉ ਪੈਦਾ ਹੋਵੇ ।੪।੨।੮।
Be merciful, and meet me, O Guru, Great Giver; Nanak yearns for the Lord's devotional worship. ||4||2||8||