ਜੈਤਸਰੀ ਮਃ ੫ ॥
Jaitsree, Fifth Mehl:
ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥
ਹੇ ਭਾਈ! ਮੈਂ ਪ੍ਰਭੂ (ਦੀਆਂ ਗੱਲਾਂ) ਨੂੰ ਸੁਣ ਸੁਣ ਕੇ (ਆਪਣੇ ਮਨ ਵਿਚ) ਸਦਾ ਧੀਰਜ ਹਾਸਲ ਕਰਦਾ ਰਹਿੰਦਾ ਹਾਂ ।
I am calmed, calmed and soothed, hearing of God. ||1||Pause||
ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥
ਹੇ ਭਾਈ! ਪ੍ਰਭੂ ਨੂੰ ਹਰ ਵੇਲੇ (ਆਪਣੇ) ਨੇੜੇ ਵੇਖ ਵੇਖ ਕੇ ਮੈਂ ਆਪਣੀ ਜਿੰਦ-ਪ੍ਰਾਣ, ਆਪਣਾ ਮਨ ਤਨ ਸਭ ਕੁਝ ਉਸ ਦੀ ਭੇਟ ਕਰਦਾ ਰਹਿੰਦਾ ਹਾਂ
I dedicate my soul, my breath of life, my mind, body and everything to Him: I behold God near, very near. ||1||
ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥
ਹੇ ਭਾਈ! ਉਹ ਪ੍ਰਭੂ ਵੱਡਾ ਦਾਤਾ ਹੈ, ਬੇਅੰਤ ਹੈ, ਉਸ ਦੇ ਗੁਣਾਂ ਦਾ ਲੇਖਾ ਨਹੀਂ ਹੋ ਸਕਦਾ । ਉਸ ਪ੍ਰਭੂ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ ।੨
Beholding God, the inestimable, infinite and Great Giver, I cherish Him in my mind. ||2||
ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥
ਹੇ ਭਾਈ! ਮੈਂ (ਜੇਹੜੀ ਜੇਹੜੀ ਚੀਜ਼) ਚਾਹੁੰਦਾ ਹਾਂ, ਉਹੀ ਉਹੀ (ਉਸ ਪ੍ਰਭੂ ਪਾਸੋਂ) ਪ੍ਰਾਪਤ ਕਰ ਲੈਂਦਾ ਹਾਂ । ਪ੍ਰਭੂ (ਦੇ ਨਾਮ) ਨੂੰ ਜਪ ਜਪ ਕੇ ਮੈਂ ਆਪਣੀ ਹਰੇਕ ਆਸ ਹਰੇਕ ਮੁਰਾਦ (ਉਸ ਦੇ ਦਰ ਤੋਂ) ਪੂਰੀ ਕਰ ਲੈਂਦਾ ਹਾਂ ।੩।
Whatever I wish for, I receive; my hopes and desires are fulfilled, meditating on God. ||3||
ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਉਹ ਪ੍ਰਭੂ ਮੇਰੇ) ਮਨ ਵਿਚ ਆ ਵੱਸਿਆ ਹੈ, ਹੁਣ ਮੈਂ ਪ੍ਰਭੂ (ਦੀ ਉਦਾਰਤਾ) ਨੂੰ ਸਮਝ ਕੇ ਕਿਸੇ ਭੀ ਦੁੱਖ ਵਿਚ ਚਿੰਤਾਤੁਰ ਨਹੀਂ ਹੁੰਦਾ ।੪।
By Guru's Grace, God dwells in Nanak's mind; he never suffers or grieves, having realized God. ||4||2||3||