ਜੈਤਸਰੀ ਮਹਲਾ ੫ ਘਰੁ ੪ ਦੁਪਦੇ
Jaitsree, Fifth Mehl, Fourth House, Du-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਬ ਮੈ ਸੁਖੁ ਪਾਇਓ ਗੁਰ ਆਗ੍ਯਿ ॥
ਹੇ ਭਾਈ! ਹੁਣ ਮੈਂ ਗੁਰੂ ਦੀ ਆਗਿਆ ਵਿਚ (ਤੁਰ ਕੇ) ਆਨੰਦ ਪ੍ਰਾਪਤ ਕਰ ਲਿਆ ਹੈ
Now, I have found peace, bowing before the Guru.
ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗ੍ਯਿ ॥੧॥ ਰਹਾਉ ॥
ਮੈਂ ਆਪਣੀ ਚਤੁਰਾਈ ਛੱਡ ਦਿੱਤੀ ਹੈ, ਮੈਂ ਚਿੰਤਾ ਭੁਲਾ ਦਿੱਤੀ ਹੈ, ਮੈਂ ਹਉਮੈ (ਆਪਣੇ ਅੰਦਰੋਂ) ਪਰੇ ਸੱੁਟ ਦਿੱਤੀ ਹੈ ।੧।ਰਹਾਉ।
I have abandoned cleverness, quieted my anxiety, and renounced my egotism. ||1||Pause||
ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥
ਹੇ ਭਾਈ! ਜਦੋਂ ਮੈਂ ਵੇਖਦਾ ਹਾਂ (ਵੇਖਿਆ ਕਿ) ਸਾਰੀ ਲੁਕਾਈ ਮੋਹ ਵਿਚ ਫਸੀ ਹੋਈ ਹੈ, ਤਦੋਂ ਮੈਂ ਭੱਜ ਕੇ ਗੁਰੂ ਦੀ ਸਰਨ ਜਾ ਪਿਆ
When I looked, I saw that everyone was enticed by emotional attachment; then, I hurried to the Guru's Sanctuary.
ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥
(ਗੁਰੂ ਨੇ) ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦੀ ਸੇਵਾ-ਭਗਤੀ ਵਿਚ ਜੋੜ ਦਿੱਤਾ । ਤਦੋਂ ਜਮਰਾਜ ਨੇ ਮੇਰਾ ਖਹੜਾ ਛੱਡ ਦਿੱਤਾ ।੧।
In His Grace, the Guru engaged me in the Lord's service, and then, the Messenger of Death gave up pursuing me. ||1||
ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥
ਜਦੋਂ ਵੱਡੀ ਕਿਸਮਤ ਨਾਲ ਮੈਨੂੰ ਗੁਰੂ ਮਿਲ ਪਏ, ਮੈਂ (ਵਿਕਾਰਾਂ ਦੀ) ਅੱਗ ਦਾ ਸਮੁੰਦਰ ਤਰ ਲਿਆ ਹੈ
I swam across the ocean of fire, when I met the Saints, through great good fortune.
ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥
ਹੇ ਦਾਸ ਨਾਨਕ! (ਆਖ—) ਹੁਣ ਮੈਂ ਸਾਰੇ ਸੁਖ ਪ੍ਰਾਪਤ ਕਰ ਲਏ ਹਨ, ਮੇਰਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।੨।੧।੫।
O servant Nanak, I have found total peace; my consciousness is attached to the Lord's feet. ||2||1||5||