ਸਿਰੀਰਾਗੁ ਤ੍ਰਿਲੋਚਨ ਕਾ ॥
Siree Raag, Trilochan:
 
ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥
ਹੇ ਪ੍ਰਾਣੀ ! ਤੇਰੇ ਮਨ ਵਿਚ ਮਾਇਆ ਦਾ ਮੋਹ ਬਹੁਤ (ਜ਼ੋਰਾਂ ਵਿਚ) ਹੈ; ਤੈਨੂੰ ਇਹ ਡਰ ਨਹੀਂ ਰਿਹਾ ਕਿ ਬੁਢੇਪਾ ਆਉਣਾ ਹੈ, ਮੌਤ ਆਉਣੀ ਹੈ
The mind is totally attached to Maya; the mortal has forgotten his fear of old age and death.
 
ਕੁਟੰਬੁ ਦੇਖਿ ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥੧॥
ਹੇ ਖੋਟੇ ਮਨੁੱਖ ! ਤੂੰ ਆਪਣੇ ਪਰਵਾਰ ਨੂੰ ਵੇਖ ਕੇ ਇਉਂ ਖਿੜਦਾ ਹੈਂ ਜਿਵੇਂ ਕਉਲ ਫੁੱਲ (ਸੂਰਜ ਨੂੰ ਵੇਖ ਕੇ), ਤੂੰ ਪਰਾਏ ਘਰ ਵਿਚ ਤੱਕਦਾ ਫਿਰਦਾ ਹੈਂ ।੧।
Gazing upon his family, he blossoms forth like the lotus flower; the deceitful person watches and covets the homes of others. ||1||
 
ਦੂੜਾ ਆਇਓਹਿ ਜਮਹਿ ਤਣਾ ॥ ਤਿਨ ਆਗਲੜੈ ਮੈ ਰਹਣੁ ਨ ਜਾਇ ॥
ਜਮਦੂਤ ਵਗਾਤੱਗ ਆ ਰਹੇ ਹਨ, ਉਹਨਾਂ ਦੇ ਸਾਮ੍ਹਣੇ ਮੈਥੋਂ (ਪਲ ਮਾਤ੍ਰ ਭੀ) ਅਟਕਿਆ ਨਹੀਂ ਜਾ ਸਕੇਗਾ
When the powerful Messenger of Death comes, no one can stand against his awesome power.
 
ਕੋਈ ਕੋਈ ਸਾਜਣੁ ਆਇ ਕਹੈ ॥
ਕੋਈ ਵਿਰਲਾ ਸੰਤ ਜਨ (ਜਗਤ ਵਿਚ) ਆ ਕੇ ਇਉਂ ਬੇਨਤੀ ਕਰਦਾ ਹੈ
Rare, very rare, is that friend who comes and says,
 
ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥ ਮਿਲੁ ਮੇਰੇ ਰਮਈਆ ਮੈ ਲੇਹਿ ਛਡਾਇ ॥੧॥ ਰਹਾਉ ॥
ਹੇ ਪ੍ਰਭੂ ! ਮੈਨੂੰ ਮਿਲ, ਗਲਵੱਕੜੀ ਪਾ ਕੇ ਮਿਲ । ਹੇ ਮੇਰੇ ਰਾਮ ! ਮੈਨੂੰ ਮਿਲ, ਮੈਨੂੰ (ਮਾਇਆ ਦੇ ਮੋਹ ਤੋਂ) ਛਡਾ ਲੈ, ।੧।ਰਹਾਉ।
O my Beloved, take me into Your Embrace! O my Lord, please save me!||1||Pause||
 
ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥
ਹੇ ਪ੍ਰਾਣੀ ! ਮਾਇਆ ਦੇ ਅਨੇਕ ਭੋਗਾਂ ਤੇ ਪ੍ਰਤਾਪ ਦੇ ਕਾਰਨ ਤੂੰ (ਪ੍ਰਭੂ ਨੂੰ) ਭੁਲਾ ਬੈਠਾ ਹੈਂ, (ਤੂੰ ਸਮਝਦਾ ਹੈਂ ਕਿ) ਇਸ ਸੰਸਾਰ-ਸਮੁੰਦਰ ਵਿਚ (ਮੈਂ) ਸਦਾ ਕਾਇਮ ਰਹਾਂਗਾ,
Indulging in all sorts of princely pleasures, O mortal, you have forgotten God; you have fallen into the world-ocean, and you think that you have become immortal.
 
ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥੨॥
ਮਾਇਆ ਦਾ ਠੱਗਿਆ ਹੋਇਆ ਤੂੰ (ਪ੍ਰਭੂ ਨੂੰ) ਨਹੀਂ ਸਿਮਰਦਾ । ਹੇ ਆਲਸੀ ਮਨੁੱਖ ! ਤੂੰ ਆਪਣਾ ਜਨਮ ਅਜਾਈਂ ਗਵਾ ਲਿਆ ਹੈ ।੨।
Cheated and plundered by Maya, you do not think of God, and you waste your life in laziness. ||2||
 
ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ ॥
ਹੇ ਪ੍ਰਾਣੀ ! ਤੂੰ (ਮਾਇਆ ਦੇ ਮੋਹ ਦੇ) ਅਜਿਹੇ ਡਾਢੇ ਹਨੇਰੇ ਰਾਹੇ ਤੁਰ ਰਿਹਾ ਹੈਂ ਜਿੱਥੇ ਨਾਹ ਸੂਰਜ ਨੂੰ ਦਖ਼ਲ ਹੈ, ਨਾਹ ਚੰਦ੍ਰਮਾ ਨੂੰ (ਭਾਵ, ਜਿਥੇ ਤੈਨੂੰ ਨਾਹ ਦਿਨੇ ਸੁਰਤ ਆਉਂਦੀ ਹੈ, ਨਾਹ ਰਾਤ ਨੂੰ)
The path you must walk is treacherous and terrifying, O mortal; neither the sun nor the moon shine there.
 
ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥੩॥
ਜਦੋਂ (ਮਰਨ ਵੇਲੇ) ਸੰਸਾਰ ਨੂੰ ਛੱਡਣ ਲੱਗੋਂ, ਤਦੋਂ ਤਾਂ ਮਾਇਆ ਦਾ ਇਹ ਮੋਹ (ਭਾਵ, ਸੰਬੰਧ ਅਵੱਸੋਂ) ਛੱਡੇਂਗਾ ਹੀ (ਤਾਂ ਫਿਰ ਕਿਉਂ ਨਹੀਂ ਹੁਣੇ ਹੀ ਛੱਡਦਾ ?) ।੩।
Your emotional attachment to Maya will be forgotten, when you have to leave this world. ||3||
 
ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਓ ॥
(ਕੋਈ ਵਿਰਲਾ ਸੰਤ ਜਨ ਆਖਦੇ ਹਨ—) ਮੇਰੇ ਮਨ ਵਿਚ ਇਹ ਗੱਲ ਪ੍ਰਤੱਖ ਹੋ ਗਈ ਹੈ ਕਿ (ਮਾਇਆ ਵਿਚ ਫਸੇ ਰਿਹਾਂ) ਧਰਮਰਾਜ (ਦਾ ਮੂੰਹ) ਵੇਖਣਾ ਪਏਗਾ;
Today, it became clear to my mind that the Righteous Judge of Dharma is watching us.
 
ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥੪॥
ਉਥੇ ਵੱਡੇ ਬਲਵਾਨਾਂ ਨੂੰ ਭੀ ਹੱਥਾਂ ਨਾਲ (ਜਮਦੂਤ) ਦਲ ਦੇਂਦੇ ਹਨ; ਮੈਥੋਂ ਉਹਨਾਂ ਦੇ ਅੱਗੇ ਕੋਈ ਹੀਲ-ਹੁਜਤਿ ਨਹੀਂ ਕੀਤੀ ਜਾ ਸਕੇਗੀ ।੪।
His messengers, with their awesome power, crush people between their hands; I cannot stand against them. ||4||
 
ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥
(ਉਂਞ ਤਾਂ) ਹੇ ਨਾਰਾਇਣ ! (ਤੂੰ ਕਦੇ ਚੇਤੇ ਨਹੀਂ ਆਉਂਦਾ, ਪਰ) ਜਦੋਂ ਕੋਈ (ਗੁਰਮੁਖਿ) ਮੈਨੂੰ ਸਿੱਖਿਆ ਦੇਂਦਾ ਹੈ, ਤਾਂ ਤੂੰ ਸਭ ਥਾਈਂ ਵਿਆਪਕ ਦਿੱਸਣ ਲੱਗ ਪੈਂਦਾ ਹੈਂ
If someone is going to teach me something, let it be that the Lord is pervading the forests and fields.
 
ਐ ਜੀ ਤੂੰ ਆਪੇ ਸਭ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥੫॥੨॥
ਹੇ ਰਾਮ ਜੀ ! ਤੇਰੀਆਂ ਤੂੰ ਹੀ ਜਾਣੇ—ਮੇਰੀ ਤ੍ਰਿਲੋਚਨ ਦੀ ਇਹੀ ਬੇਨਤੀ ਹੈ ।੫।੨।
O Dear Lord, You Yourself know everything; so prays Trilochan, Lord. ||5||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by