ਜੈਤਸਰੀ ਮਹਲਾ ੫ ॥
Jaitsree, Fifth Mehl:
ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥
ਹੇ ਗੋਬਿੰਦ! ਤੂੰ ਅਸਾਂ ਜੀਵਾਂ ਦੀ ਜ਼ਿੰਦਗੀ ਹੈਂ, ਪ੍ਰਾਨ ਹੈਂ, ਧਨ ਹੈਂ, ਸੁਹਜ ਹੈਂ
The Lord of the Universe is my existence, my breath of life, wealth and beauty.
ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥
ਜੀਵ ਆਤਮਕ ਜੀਵਨ ਵਲੋਂ ਬੇ-ਸਮਝੀ ਵਿਚ, ਮੋਹ ਵਿਚ ਬਹੁਤ ਡੁੱਬੇ ਰਹਿੰਦੇ ਹਨ, ਇਸ ਹਨੇਰੇ ਵਿਚ ਤੂੰ (ਜੀਵਾਂ ਲਈ) ਦੀਵਾ ਹੈਂ ।੧।ਰਹਾਉ।
The ignorant are totally intoxicated with emotional attachment; in this darkness, the Lord is the only lamp. ||1||Pause||
ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥
ਹੇ ਪ੍ਰੀਤਮ ਪ੍ਰਭੂ! ਤੇਰਾ ਦਰਸ਼ਨ ਜੀਵਨ ਮਨੋਰਥ ਪੂਰਾ ਕਰਨ ਵਾਲਾ ਹੈ, ਤੇਰੇ ਸੋਹਣੇ ਚਰਨ ਬੇ-ਮਿਸਾਲ ਹਨ
Fruitful is the Blessed Vision of Your Darshan, O Beloved God; Your lotus feet are incomparably beautiful!
ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥੧॥
ਮੈਂ (ਤੇਰੇ) ਇਹਨਾਂ ਚਰਨਾਂ ਉਤੇ ਅਨੇਕਾਂ ਵਾਰੀ ਨਮਸਕਾਰ ਕਰਦਾ ਹਾਂ, ਆਪਣਾ ਮਨ ਹੀ (ਤੇਰੇ ਚਰਨਾਂ ਅੱਗੇ) ਭੇਟਾ ਧਰਦਾ ਹਾਂ ਇਹੀ ਧੂਪ ਅਰਪਣ ਕਰਦਾ ਹਾਂ ।੧।
So many times, I bow in reverence to Him, offering my mind as incense to Him. ||1||
ਹਾਰਿ ਪਰਿਓ ਤੁਮ੍ਹਰੈ ਪ੍ਰਭ ਦੁਆਰੈ ਦ੍ਰਿੜ੍ਹੁ ਕਰਿ ਗਹੀ ਤੁਮ੍ਹਾਰੀ ਲੂਕ ॥
ਹੇ ਪ੍ਰਭੂ! (ਹੋਰ ਆਸਰਿਆਂ ਵਲੋਂ) ਥੱਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ । ਮੈਂ ਤੇਰੀ ਓਟ ਪੱਕੀ ਕਰ ਕੇ ਫੜ ਲਈ ਹੈ
Exhausted, I have fallen at Your Door, O God; I am holding tight to Your Support.
ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥
ਹੇ ਪ੍ਰਭੂ! ਸੰਸਾਰ-ਅੱਗ ਦੇ ਖੂਹ ਵਿਚੋਂ ਆਪਣੇ ਦਾਸ ਨਾਨਕ ਨੂੰ ਕੱਢ ਲੈ ।੨।੪।੮।
Please, lift Your humble servant Nanak up, out of the pit of fire of the world. ||2||4||8||