ਜੈਤਸਰੀ ਮਹਲਾ ੫ ॥
Jaitsree, Fifth Mehl:
ਚਾਤ੍ਰਿਕ ਚਿਤਵਤ ਬਰਸਤ ਮੇਂਹ ॥
ਜਿਵੇਂ ਪਪੀਹਾ (ਹਰ ਵੇਲੇ) ਮੀਂਹ ਦਾ ਵੱਸਣਾ ਚਿਤਵਦਾ ਰਹਿੰਦਾ ਹੈ (ਵਰਖਾ ਚਾਹੁੰਦਾ ਹੈ), ਤਿਵੇਂ
The rainbird longs for the rain to fall.
ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥
ਹੇ ਕਿਰਪਾ ਦੇ ਸਮੁੰਦਰ! ਹੇ ਪ੍ਰਭੂ! (ਮੈਂ ਚਿਤਵਦਾ ਰਹਿੰਦਾ ਹਾਂ ਕਿ ਮੇਰੇ ਉੱਤੇ) ਤਰਸ ਕਰੋ, ਮੈਨੂੰ ਆਪਣੀ ਪਿਆਰ-ਭਰੀ ਭਗਤੀ ਦੀ ਲਗਨ ਬਖ਼ਸ਼ੋ ।੧।ਰਹਾਉ।
O God, ocean of mercy, shower Your mercy on me, that I may yearn for loving devotional worship of the Lord. ||1||Pause||
ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥
ਹੇ ਭਾਈ! ਚਕਵੀ (ਹੋਰ) ਅਨੇਕਾਂ ਸੁਖ (ਭੀ) ਨਹੀਂ ਮੰਗਦੀ, ਸੂਰਜ ਨੂੰ ਵੇਖ ਕੇ ਉਸ ਦੇ ਅੰਦਰ ਪੂਰਨ ਆਨੰਦ ਪੈਦਾ ਹੋ ਜਾਂਦਾ ਹੈ ।
The chakvi duck does not desire many comforts, but it is filled with bliss upon seeing the dawn.
ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥
(ਪਾਣੀ ਤੋਂ ਬਿਨਾ) ਹੋਰ ਹੋਰ ਅਨੇਕਾਂ ਉਪਾਵਾਂ ਨਾਲ ਭੀ ਮੱਛੀ ਜੀਊਂਦੀ ਨਹੀਂ ਰਹਿ ਸਕਦੀ, ਪਾਣੀ ਤੋਂ ਬਿਨਾ ਉਸ ਦੀ ਮੌਤ ਹੋ ਜਾਂਦੀ ਹੈ ।੧।
The fish cannot survive any other way - without water, it dies. ||1||
ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥
ਹੇ ਨਾਥ! (ਤੈਥੋਂ ਬਿਨਾ) ਅਸੀ ਨਿਆਸਰੇ ਸਾਂ ਆਪਣੀ ਮੇਹਰ ਕਰ, ਤੇ, ਸਾਨੂੰ ਆਪਣੀ ਸਰਨ ਵਿਚ ਰੱਖ ।
I am a helpless orphan - I seek Your Sanctuary, O My Lord and Master; please bless me with Your mercy.
ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥
(ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਆਰਾਧਨਾ ਕਰਦਾ ਰਹੇ, ਸਿਮਰਨ ਤੋਂ ਬਿਨਾ (ਨਾਨਕ ਨੂੰ) ਹੋਰ ਕੁਝ ਭੀ ਚੰਗਾ ਨਹੀਂ ਲੱਗਦਾ ।੨।੬।੧੦।
Nanak worships and adores the Lord's lotus feet; without Him, there is no other at all. ||2||6||10||