ਜੈਤਸਰੀ ਮਹਲਾ ੫ ॥
Jaitsree, Fifth Mehl:
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹੇ ਪਰਮਾਤਮਾ ਦੇ ਪਿਆਰਿਓ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਕਰੋ ।
O humble servants of the Lord, remember the Lord in meditation within your heart.
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਕੋਈ ਭੀ ਬਿਪਤਾ ਪ੍ਰਭੂ ਦੇ ਸੇਵਕਾਂ ਦੇ ਨੇੜੇ ਨਹੀਂ ਆਉਂਦੀ, ਸੇਵਕਾਂ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ ।੧।ਰਹਾਉ।
Misfortune does not even approach the Lord's humble servant; the works of His slave are perfectly fulfilled. ||1||Pause||
ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥
ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ (ਦੀ ਬਰਕਤਿ) ਨਾਲ (ਜ਼ਿੰਦਗੀ ਦੇ ਰਾਹ ਵਿਚੋਂ) ਕੋ੍ਰੜਾਂ ਔਕੜਾਂ ਨਾਸ ਹੋ ਜਾਂਦੀਆਂ ਹਨ, ਅਤੇ
Millions of obstacles are removed, by serving the Lord, and one enters into the eternal dwelling of the Lord of the Universe.
ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥
ਪਰਮਾਤਮਾ ਦਾ ਸਦਾ ਅਟੱਲ ਰਹਿਣ ਵਾਲਾ ਘਰ (ਭੀ ਮਿਲ ਜਾਂਦਾ ਹੈ) ਭਗਵਾਨ ਦੇ ਭਗਤਾਂ ਨੂੰ ਕੋਈ ਭੀ ਡਰ ਪੋਹ ਨਹੀਂ ਸਕਦਾ, ਜਮਰਾਜ ਭੀ ਉਹਨਾਂ ਦਾ ਸਤਕਾਰ ਕਰਦਾ ਹੈ
The Lord's devotee is very fortunate; he has absolutely no fear. Even the Messenger of Death pays homage to him. ||1||
ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥
ਹੇ ਨਾਨਕ! ਪਰਮਾਤਮਾ (ਦਾ ਸਿਮਰਨ) ਭੁਲਾ ਕੇ ਹੋਰ ਜੇਹੜਾ ਭੀ ਕੰਮ ਕਰੀਦਾ ਹੈ ਉਹ ਨਾਸਵੰਤ ਹੈ ਅਤੇ ਕੱਚਾ ਹੈ (ਇਸ ਵਾਸਤੇ,
Forsaking the Lord of the world, he does other deeds, but these are temporary and transitory.
ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥
ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿ-ਚਰਨ ਹੀ) ਸਾਰੇ ਸੁਖਾਂ ਦਾ ਘਰ ਹਨ ।੨।੯।੧੩।
Grasp the Lord's lotus feet, and hold them in your heart, O Nanak; you shall obtain absolute peace and bliss. ||2||9||13||