ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥
Siree Raag, Devotee Kabeer Jee:
ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥
ਹੇ ਪੰਡਤ ! ਉਸ ਅਚਰਜ ਪ੍ਰਭੂ ਦਾ ਇਕ ਕੌਤਕ ਸੁਣੋ (ਜੋ ਮੇਰੇ ਨਾਲ ਵਰਤਿਆ ਹੈ ਤੇ ਜੋ) ਐਸ ਵੇਲੇ (ਜਿਉਂ ਕਾ ਤਿਉਂ) ਕਿਹਾ ਨਹੀਂ ਜਾ ਸਕਦਾ
Listen, O religious scholar: the One Lord alone is Wondrous; no one can describe Him.
ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥੧॥
ਉਸ ਪ੍ਰਭੂ ਨੇ ਸਾਰੇ ਜਗਤ ਨੂੰ (ਮਾਇਆ ਦੀ) ਤੜਾਗੀ ਪਾ ਕੇ ਦੇਵਤੇ, ਮਨੱੁਖ, ਗਣ ਅਤੇ ਗੰਧਰਬਾਂ ਨੂੰ ਮੋਹ ਲਿਆ ਹੋਇਆ ਹੈ ।੧।
He fascinates the angels, the celestial singers and the heavenly musicians; he has strung the three worlds upon His Thread. ||1||
ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥
ਉਸ ਪ੍ਰਭੂ ਦੀ (ਮੇਰੇ ਅੰਦਰ) ਇੱਕ-ਰਸ ਤਾਰ ਵੱਜ ਰਹੀ ਹੈ
The Unstruck Melody of the Sovereign Lord's Harp vibrates;
ਜਾ ਕੀ ਦਿਸਟਿ ਨਾਦ ਲਿਵ ਲਾਗੈ ॥੧॥ ਰਹਾਉ ॥
ਉਹ ਅਚਰਜ ਕੌਤਕ ਇਹ ਹੈ ਕਿ) ਜਿਸ ਪ੍ਰਕਾਸ਼-ਰੂਪ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਸ਼ਬਦ ਵਿਚ ਲਿਵ ਲੱਗਦੀ ਹੈ, ।੧।ਰਹਾਉ।
by His Glance of Grace, we are lovingly attuned to the Sound-current of the Naad. ||1||Pause||
ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ ਪਾਇਆ ॥
ਮੇਰਾ ਦਿਮਾਗ਼ ਭੱਠੀ ਬਣਿਆ ਪਿਆ ਹੈ, (ਭਾਵ, ਸੁਰਤ ਪ੍ਰਭੂ ਵਿਚ ਜੁੜੀ ਹੋਈ ਹੈ); ਮੰਦੇ ਕਰਮਾਂ ਵਲੋਂ ਸੰਕੋਚ, ਮਾਨੋ, ਵਾਧੂ ਪਾਣੀ ਰੱਦ ਕਰਨ ਵਾਲੀ ਨਾਲ ਹੈ; ਗੁਣਾਂ ਨੂੰ ਗ੍ਰਹਿਣ ਕਰਨਾ, ਮਾਨੋ, (ਨਾਮ ਰੂਪ) ਸ਼ਰਾਬ ਕੱਢਣ ਵਾਲੀ ਨਾਲ ਹੈ; ਤੇ ਸ਼ੱੁਧ ਹਿਰਦਾ, ਮਾਨੋ, ਸੋਨੇ ਦਾ ਮੱਟ ਹੈ; ਹੁਣ ਮੈਂ ਇੱਕ ਪ੍ਰਭੂ ਨੂੰ ਪ੍ਰਾਪਤ ਕਰ ਲਿਆ ਹੈ
The Tenth Gate of my crown chakra is the distilling fire, and the channels of the Ida and Pingala are the funnels, to pour in and empty out the golden vat.
ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥੨॥
ਮੇਰੇ ਸ਼ੱੁਧ ਹਿਰਦੇ ਵਿਚ (ਨਾਮ- ਅੰਮ੍ਰਿਤ ਦੀ) ਬੜੀ ਸਾਫ਼ ਧਾਰ ਚੋ ਚੋ ਕੇ ਪੈ ਰਹੀ ਹੈ ਅਤੇ ਸਭ ਰਸਾਂ ਤੋਂ ਸੁਆਦਲਾ (ਨਾਮ) ਰਸ ਖਿੱਚਿਆ ਜਾ ਰਿਹਾ ਹੈ ।੨।
Into that vat, there trickles a gentle stream of the most sublime and pure essence of all distilled essences. ||2||
ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥
ਇੱਕ ਹੋਰ ਸੁਆਦਲੀ ਗੱਲ ਬਣ ਪਈ ਹੈ (ਉਹ ਇਹ) ਕਿ ਮੈਂ ਸੁਆਸਾਂ ਨੂੰ (ਨਾਮ-ਅੰਮ੍ਰਿਤ ਪੀਣ ਲਈ) ਪਿਆਲਾ ਬਣਾ ਲਿਆ ਹੈ (ਭਾਵ, ਉਸ ਪ੍ਰਭੂ ਦੇ ਨਾਮ ਨੂੰ ਮੈਂ ਸੁਆਸ ਸੁਆਸ ਜਪ ਰਿਹਾ ਹਾਂ)
Something wonderful has happened-the breath has become the cup.
ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥੩॥
(ਇਸ ਸੁਆਸ ਸੁਆਸ ਜਪਣ ਕਰ ਕੇ ਮੈਨੂੰ) ਸਾਰੇ ਜਗਤ ਵਿਚ ਇਕ ਪ੍ਰਭੂ ਹੀ ਵਿਆਪਕ (ਦਿੱਸ ਰਿਹਾ ਹੈ) । ਦੱਸ, (ਹੇ ਪੰਡਿਤ ! ਮੈਨੰੂ) ਉਸ ਨਾਲੋਂ ਹੋਰ ਕੌਣ ਵੱਡਾ (ਹੋ ਸਕਦਾ) ਹੈ ? ।੩।
In all the three worlds, such a Yogi is unique. What king can compare to him? ||3||
ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥
(ਜਿਵੇਂ ੳੱੁਪਰ ਦੱਸਿਆ ਹੈ) ਇਸ ਤਰ੍ਹਾਂ ਉਸ ਪ੍ਰਭੂ ਦੀ ਪਛਾਣ (ਮੇਰੇ ਅੰਦਰ) ਪਰਗਟ ਹੋ ਪਈ ਹੈ । ਪ੍ਰਭੂ ਦੇ ਪਿਆਰ ਵਿਚ ਰੱਤੇ ਹੋਏ, ਹੇ ਕਬੀਰ ! (ਹੁਣ) ਆਖ ਕਿ
This spiritual wisdom of God, the Supreme Soul, has illuminated my being. Says Kabeer, I am attuned to His Love.
ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥
ਹੋਰ ਸਾਰਾ ਜਗਤ ਤਾਂ ਭੁਲੇਖੇ ਵਿਚ ਭੁੱਲਾ ਹੋਇਆ ਹੈ (ਪਰ ਪ੍ਰਭੂ ਦੀ ਮਿਹਰ ਨਾਲ) ਮੇਰਾ ਮਨ ਰਸਾਂ ਦੇ ਸੋਮੇ ਪ੍ਰਭੂ ਵਿਚ ਮਸਤ ਹੋਇਆ ਹੋਇਆ ਹੈ ।੪।੩।
All the rest of the world is deluded by doubt, while my mind is intoxicated with the Sublime Essence of the Lord. ||4||3||