ਛੰਤੁ ॥
Chhant:
ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥
ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ?
There is no other place at all - where else should I go?
ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥
ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ
Twenty-four hours a day, with my palms pressed together, I meditate on God.
ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥
ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ ।
Meditating forever on my God, I receive the fruits of my mind's desires.
ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥
(ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ
Renouncing pride, attachment, corruption and duality, I lovingly center my attention on the One Lord.
ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ
Dedicate your mind and body to God; eradicate all your self-conceit.
ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦੇ ਹਨ—ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨।
Prays Nanak, shower me with Your mercy, Lord, that I may be absorbed in Your True Name. ||2||