ਛੰਤੁ ॥
Chhant:
ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ
My mind is now emancipated; I have joined the Saadh Sangat, the Company of the Holy.
ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥
(ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ ।
As Gurmukh, I chant the Naam, and my light has merged into the Light.
ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ
Remembering the Lord's Name in meditation, my sins have been erased; the fire has been extinguished, and I am satisfied.
ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥
ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ,
He has taken me by the arm, and blessed me with His kind mercy; He has accepted me His own.
ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥
ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ ।
The Lord has hugged me in His embrace, and merged me with Himself; the pains of birth and death have been burnt away.
ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।
Prays Nanak, He has blessed me with His kind mercy; in an instant, He unites me with Himself. ||4||2||