ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥
Sree Raag, The Word Of Devotee Baynee Jee:
 
ਪਹਰਿਆ ਕੈ ਘਰਿ ਗਾਵਣਾ ॥
To Be Sung To The Tune Of "Pehray":
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥
ਹੇ ਮਨੁੱਖ ! ਜਦੋਂ ਤੂੰ ਮਾਂ ਦੇ ਪੇਟ ਵਿਚ ਸੈਂ, ਤਦੋਂ ਤੇਰੀ ਸੁਰਤਿ ੳੱੁਚੇ (ਪ੍ਰਭੂ ਦੇ) ਧਿਆਨ ਵਿਚ ਜੁੜੀ ਰਹਿੰਦੀ ਸੀ;
O man, when you were coiled in the cradle of the womb, upside-down, you were absorbed in meditation.
 
ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥
(ਤੈਨੂੰ ਤਦੋਂ) ਸਰੀਰ ਦੀ ਹੋਂਦ ਦਾ ਅਹੰਕਾਰ ਨਹੀਂ ਸੀ, ਦਿਨੇ ਰਾਤ ਇਕ ਪ੍ਰਭੂ ਨੂੰ (ਸਿਮਰਦਾ ਸੈਂ), (ਤੇਰੇ ਅੰਦਰ) ਅਗਿਆਨ ਦੀ ਅਣਹੋਂਦ ਸੀ
You took no pride in your perishable body; night and day were all the same to you-you lived unknowing, in the silence of the void.
 
ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥
(ਹੇ ਮਨੱੁਖ !) ਉਹ ਦਿਨ ਹੁਣ ਚੇਤੇ ਕਰ (ਤਦੋਂ ਤੈਨੂੰ) ਬੜੇ ਕਲੇਸ਼ ਤੇ ਤਕਲੀਫ਼ਾਂ ਸਨ; ਪਰ ਹੁਣ ਤੂੰ ਆਪਣੇ ਮਨ ਨੂੰ (ਦੁਨੀਆ ਦੇ ਜੰਜਾਲਾਂ ਵਿਚ) ਬਹੁਤ ਫਸਾ ਰੱਖਿਆ ਹੈ
Remember the terrible pain and suffering of those days, now that you have spread out the net of your consciousness far and wide.
 
ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥੧॥
ਮਾਂ ਦਾ ਪੇਟ ਛੱਡ ਕੇ ਜਦੋਂ ਦਾ ਤੂੰ ਜਗਤ ਵਿਚ ਆਇਆ ਹੈਂ, ਤਦੋਂ ਤੋਂ ਤੂੰ ਆਪਣੇ ਨਿਰੰਕਾਰ ਨੂੰ ਭੁਲਾ ਦਿੱਤਾ ਹੈ ।੧।
Leaving the womb, you entered this mortal world; you have forgotten the Lord from your mind. ||1||
 
ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥
ਹੇ ਮੂਰਖ ! ਤੂੰ ਕਿਹੜੀ ਮੱਤੇ, ਕਿਹੜੇ ਭੁਲੇਖੇ ਵਿਚ ਲੱਗਾ ਹੋਇਆ ਹੈਂ ? (ਸਮਾ ਹੱਥੋਂ ਗਵਾ ਕੇ) ਫੇਰ ਹੱਥ ਮਲੇਂਗਾ,
Later, you will regret and repent-you fool! Why are you engrossed in evil-mindedness and skepticism?
 
ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥
ਪ੍ਰਭੂ ਨੂੰ ਸਿਮਰ, ਨਹੀਂ ਤਾਂ ਜਮਪੁਰੀ ਵਿਚ ਧੱਕਿਆ ਜਾਏਂਗਾ, (ਤੂੰ ਫਿਰਦਾ ਹੈਂ) ਜਿਵੇਂ ਕੋਈ ਅਮੋੜ ਬੰਦਾ ਫਿਰਦਾ ਹੈ ।੧।ਰਹਾਉ।
Think of the Lord, or else you shall be led to the City of Death. Why are you wandering around, out of control? ||1||Pause||
 
ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥
(ਪਹਿਲਾਂ) ਤੰੂ ਬਾਲਪੁਣੇ ਦੀਆਂ ਖੇਡਾਂ ਦੇ ਧਿਆਨ ਤੇ ਸੁਆਦ ਵਿਚ ਲੱਗਾ ਰਿਹਾ, ਤੇ ਸਦਾ (ਇਹਨਾਂ ਦੇ ਹੀ) ਮੋਹ ਵਿਚ ਫਸਿਆ ਰਿਹਾ
You play like a child, craving sweets; moment by moment, you become more entangled in emotional attachment.
 
ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥
(ਹੁਣ ਜਦੋਂ) ਤੂੰ ਮਾਇਆ-ਰੂਪ ਵਿਹੁ ਨੂੰ ਰਸਦਾਇਕ ਤੇ ਪਵਿੱਤਰ ਅੰਮ੍ਰਿਤ ਸਮਝ ਕੇ ਚੱਖਿਆ, ਤਦੋਂ ਤੈਨੂੰ ਪੰਜੇ (ਕਾਮਾਦਿਕ) ਖੁਲੇ੍ਹ ਤੌਰ ਤੇ ਸਤਾ ਰਹੇ ਹਨ
Tasting good and bad, you eat nectar and then poison, and then the five passions appear and torture you.
 
ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥
ਜਪ ਤਪ ਸੰਜਮ ਤੇ ਪੁੰਨ ਕਰਮ ਕਰਨ ਵਾਲੀ ਬੁੱਧ ਤੂੰ ਛੱਡ ਬੈਠਾ ਹੈਂ, ਪ੍ਰਭੂ ਦੇ ਨਾਮ ਨੂੰ ਨਹੀਂ ਸਿਮਰਦਾ
Abandoning meditation, penance and self-restraint, and the wisdom of good actions, you do not worship and adore the Lord's Name.
 
ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥
(ਤੇਰੇ ਅੰਦਰ) ਕਾਮ ਜ਼ੋਰਾਂ ਵਿਚ ਹੈ, ਭੈੜੇ ਪਾਸੇ ਤੇਰੀ ਬੱੁਧੀ ਲੱਗੀ ਹੋਈ ਹੈ, (ਕਾਮਾਤੁਰ ਹੋ ਕੇ) ਤੂੰ ਇਸਤਰੀ ਨੂੰ ਲਿਆ ਗਲ ਲਾਇਆ ਹੈ ।੨।
You are overflowing with sexual desire, and your intellect is stained with darkness; you are held in the grip of Shakti's power. ||2||
 
ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥
(ਤੇਰੇ ਅੰਦਰ) ਜੁਆਨੀ ਦਾ ਜੋਸ਼ ਹੈ, ਪਰਾਈਆ ਜ਼ਨਾਨੀਆਂ ਦੇ ਮੂੰੰਹ ਤੱਕਦਾ ਹੈਂ, ਵੇਲਾ ਕੁਵੇਲਾ ਭੀ ਤੂੰ ਨਹੀਂ ਸਮਝਦਾ
In the heat of youthful passion, you look with desire upon the faces of other men's wives; you do not distinguish between good and evil.
 
ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥
ਹੇ ਕਾਮ ਵਿਚ ਮਸਤ ਹੋਏ ਹੋਏ ! ਹੇ ਪ੍ਰਬਲ ਮਾਇਆ ਵਿਚ ਭੁੱਲੇ ਹੋਏ ! ਤੈਨੂੰ ਇਹ ਸਮਝ ਨਹੀਂ ਕਿ ਪਾਪ ਕੀਹ ਹੈ ਤੇ ਪੁੰਨ ਕੀਹ ਹ
Drunk with sexual desire and other great sins, you go astray, and do not distinguish between vice and virtue.
 
ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥
ਪੱੁਤਰਾਂ ਨੂੰ ਧਨ ਪਦਾਰਥਾਂ ਨੂੰ ਵੇਖ ਕੇ ਤੇਰਾ ਮਨ ਅਹੰਕਾਰੀ ਹੋ ਰਿਹਾ ਹੈ; ਪ੍ਰਭੂ ਨੂੰ ਤੂੰ ਹਿਰਦੇ ਵਿਚੋਂ ਵਿਸਾਰ ਬੈਠਾ ਹੈਂ
Gazing upon your children and your property, your mind is proud and arrogant; you cast out the Lord from your heart.
 
ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥
ਹੋਰਨਾਂ (ਸੰਬੰਧੀਆਂ) ਦੇ ਮੋਇਆਂ ਤੇਰਾ ਮਨ ਜਾਚ ਕਰਦਾ ਹੈ (ਕਿ) ਕਿਤਨੀ ਕੁ ਮਾਇਆ (ਮਿਲੇਗੀ); ਇਸ ਤਰ੍ਹਾਂ ਤੂੰ ਆਪਣਾ ੳੱੁਤਮ ਤੇ ਸ੍ਰੇਸ਼ਟ (ਮਨੁੱਖਾ) ਜਨਮ ਅਜਾਈਂ ਗਵਾ ਲਿਆ ।੩।
When others die, you measure your own wealth in your mind; you waste your life in the pleasures of the mouth and sexual organs. ||3||
 
ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥
ਤੇਰੇ ਕੇਸ ਚਿੱਟੇ ਕੌਲ ਫੁੱਲ ਤੋਂ ਭੀ ਵਧੀਕ ਚਿੱਟੇ ਹੋ ਗਏ ਹਨ, ਤੇਰੀ ਆਵਾਜ਼ (ਡਾਢੀ ਮੱਧਮ ਹੋ ਗਈ ਹੈ, ਮਾਨੋ) ਸਤਵੇਂ ਪਾਤਾਲ ਤੋਂ ਆਉਂਦੀ ਹੈ
Your hair is whiter than the jasmine flower, and your voice has grown feeble, as if it comes from the seventh underworld.
 
ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥
ਤੇਰੀਆਂ ਅੱਖਾਂ ਸਿੰਮ ਰਹੀਆਂ ਹਨ, ਤੇਰੀ ਚਤੁਰਾਈ ਵਾਲੀ ਬੱੁਧ ਕਮਜ਼ੋਰ ਹੋ ਚੁੱਕੀ ਹੈ ਤਾਂ ਭੀ ਕਾਮ (ਦੀ) ਮਧਾਣੀ (ਤੇਰੇ ਅੰਦਰ) ਪੈ ਰਹੀ ਹੈ (ਭਾਵ, ਅਜੇ ਭੀ ਕਾਮ ਦੀਆਂ ਵਾਸ਼ਨਾਂ ਜ਼ੋਰਾਂ ਵਿਚ ਹਨ)
Your eyes water, and your intellect and strength have left you; but still, your sexual desire churns and drives you on.
 
ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥
ਇਹਨਾਂ ਹੀ ਵਾਸ਼ਨਾਂ ਦੇ ਕਾਰਨ ਤੇਰੀ ਬੁੱਧ ਵਿਚ ਵਿਸ਼ਿਆਂ ਦੀ ਝੜੀ ਲੱਗੀ ਹੋਈ ਹੈ, ਤੇਰਾ ਸਰੀਰ ਰੂਪ ਕੌਲ ਫੱੁਲ ਕੁਮਲਾ ਗਿਆ ਹ
And so, your intellect has dried up through corruption, and the lotus flower of your body has wilted and withered.
 
ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥
ਜਗਤ ਵਿਚ ਆ ਕੇ ਤੂੰ ਪਰਮਾਤਮਾ ਦਾ ਭਜਨ ਛੱਡ ਬੈਠਾ ਹੈਂ; (ਸਮਾ ਵਿਹਾ ਜਾਣ ਤੇ) ਪਿੱਛੋਂ ਹੱਥ ਮਲੇਂਗਾ ।੪।
You have forsaken the Bani, the Word of the Immortal Lord, in this mortal world; in the end, you shall regret and repent. ||4||
 
ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥
ਨਿੱਕੇ ਨਿੱਕੇ ਬਾਲ (ਪੁੱਤਰ ਪੋਤਰੇ) ਵੇਖ ਕੇ (ਮਨੱੁਖ ਦੇ ਮਨ ਵਿਚ ਉਹਨਾਂ ਲਈ) ਮੋਹ ਪੈਦਾ ਹੰੁਦਾ ਹੈ, ਅਹੰਕਾਰ ਕਰਦਾ ਹੈ, ਪਰ ਇਸ ਨੂੰ (ਇਹ) ਸਮਝ ਨਹੀਂ ਆਉਂਦੀ (ਕਿ ਸਭ ਕੁਝ ਛੱਡ ਜਾਣਾ ਹੈ)
Gazing upon the tiny bodies of your children, love has welled up within your heart; you are proud of them, but you do not understand.
 
ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥
ਅੱਖਾਂ ਤੋਂ ਦਿੱਸਣੋਂ ਰਹਿ ਜਾਂਦਾ ਹੈ (ਫਿਰ ਭੀ ਮਨੱੁਖ) ਹੋਰ ਜੀਊਣ ਲਈ ਲਾਲਚ ਕਰਦਾ ਹੈ
You long for the dignity of a long life, but your eyes can no longer see anything.
 
ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥
(ਆਖ਼ਰ) ਸਰੀਰ ਦਾ ਬਲ ਮੱੁਕ ਜਾਂਦਾ ਹੈ, (ਤੇ ਜਦੋਂ) ਜੀਵ ਪੰਛੀ (ਸਰੀਰ ਵਿਚੋਂ) ੳੱੁਡ ਜਾਂਦਾ ਹੈ (ਤਦੋਂ ਮੁਰਦਾ ਦੇਹ) ਘਰ ਵਿਚ, ਵਿਹੜੇ ਵਿਚ, ਪਈ ਹੋਈ ਚੰਗੀ ਨਹੀਂ ਲੱਗਦੀ ।
Your light has gone out, and the bird of your mind has flown away; you are no longer welcome in your own home and courtyard.
 
ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥
ਬੇਣੀ ਆਖਦੇ ਹਨ—ਹੇ ਸੰਤ ਜਨੋ ! (ਜੇ ਮਨੱੁਖ ਦਾ ਸਾਰੀ ਜ਼ਿੰਦਗੀ ਵਿਚ ਇਹੀ ਹਾਲ ਰਿਹਾ, ਭਾਵ ਜੀਊਂਦਿਆਂ ਕਿਸੇ ਵੇਲੇ ਭੀ ਵਿਕਾਰਾਂ ਤੇ ਮੋਹ ਤੋਂ ਮੁਕਤ ਨਾਹ ਹੋਇਆ, ਜੇ ਜੀਵਨ-ਮੁਕਤ ਨਾਹ ਹੋਇਆ, ਤਾਂ ਇਹ ਸੱਚ ਜਾਣੋ ਕਿ) ਮਰਨ ਤੋਂ ਪਿੱਛੋਂ ਮੁਕਤੀ ਕਿਸੇ ਨੂੰ ਨਹੀਂ ਮਿਲਦੀ ।੫।
Says Baynee, listen, O devotee: who has ever attained liberation after such a death? ||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by