ਸਲੋਕ ॥
Shalok:
ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥
ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ,
For his family, he works very hard; for the sake of Maya, he makes countless efforts.
ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥
ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ ।੧।
But without loving devotional worship of the Lord, O Nanak, he forgets God, and then, he is a mere ghost. ||1||
ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥
ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ
That love shall break, which is established with any other than the Lord.
ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥
ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ ।੨।
O Nanak, that way of life is true, which inspires love of the Lord. ||2||