ਸਿਰੀਰਾਗੁ ॥
Sree Raag:
ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥
(ਹੇ ਪਰਮਾਤਮਾ !) ਤੇਰੀ ਮੇਰੇ ਨਾਲੋਂ, ਮੇਰੀ ਤੇਰੇ ਨਾਲੋਂ (ਅਸਲ) ਵਿੱਥ ਕਿਹੋ ਜਿਹੀ ਹੈ ?
You are me, and I am You-what is the difference between us?
ਕਨਕ ਕਟਿਕ ਜਲ ਤਰੰਗ ਜੈਸਾ ॥੧॥
(ਉਹੋ ਜਿਹੀ ਹੀ ਹੈ) ਜਿਹੀ ਸੋਨੇ ਤੇ ਸੋਨੇ ਦੇ ਕੜਿਆਂ ਦੀ, ਜਾਂ, ਪਾਣੀ ਤੇ ਪਾਣੀ ਦੀਆਂ ਲਹਿਰਾਂ ਦੀ ਹੈ ।੧।
We are like gold and the bracelet, or water and the waves. ||1||
ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥
ਹੇ ਬੇਅੰਤ (ਪ੍ਰਭੂ) ਜੀ ! ਜੇ ਅਸੀ ਜੀਵ ਪਾਪ ਨਾਹ ਕਰਦੇ
If I did not commit any sins, O Infinite Lord,
ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥
ਤਾਂ ਤੇਰਾ ਨਾਮ (ਪਾਪੀਆਂ ਨੂੰ ਪਵਿਤ੍ਰ ਕਰਨ ਵਾਲਾ) ‘ਪਤਿਤ-ਪਾਵਨ’ ਕਿਵੇਂ ਹੋ ਜਾਂਦਾ ? ।੧।ਰਹਾਉ।
how would You have acquired the name, 'Redeemer of sinners'? ||1||Pause||
ਤੁਮ੍ਹ ਜੁ ਨਾਇਕ ਆਛਹੁ ਅੰਤਰਜਾਮੀ ॥
ਹੇ ਸਾਡੇ ਦਿਲਾਂ ਦੀ ਜਾਣਨਹਾਰ ਪ੍ਰਭੂ ! ਤੂੰ ਜੋ ਸਾਡਾ ਮਾਲਕ ਹੈਂ (ਤਾਂ ਫਿਰ ਮਾਲਕਾਂ ਵਾਲਾ ਬਿਰਦ ਪਾਲ, ਆਪਣੇ ‘ਪਤਿਤ-ਪਾਵਨ’ ਨਾਮ ਦੀ ਲਾਜ ਰੱਖ)
You are my Master, the Inner-knower, Searcher of hearts.
ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥
ਮਾਲਕ ਨੂੰ ਵੇਖ ਕੇ ਇਹ ਪਛਾਣ ਲਈਦਾ ਹੈ ਕਿ ਇਸ ਦਾ ਸੇਵਕ ਕਿਹੋ ਜਿਹਾ ਹੈ ਤੇ ਸੇਵਕ ਤੋਂ ਮਾਲਕ ਦੀ ਪਰਖ ਹੋ ਜਾਂਦੀ ਹੈ ।੨।
The servant is known by his God, and the Lord and Master is known by His servant. ||2||
ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥
(ਸੋ, ਹੇ ਪ੍ਰਭੂ !) ਮੈਨੂੰ ਇਹ ਸੂਝ ਬਖ਼ਸ਼ ਕਿ ਜਦ ਤਾਈਂ ਮੇਰਾ ਇਹ ਸਰੀਰ ਸਾਬਤ ਹੈ ਤਦ ਤਾਈਂ ਮੈਂ ਤੇਰਾ ਸਿਮਰਨ ਕਰਾਂ
Grant me the wisdom to worship and adore You with my body.
ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥
(ਇਹ ਭੀ ਮਿਹਰ ਕਰ ਕਿ) ਰਵਿਦਾਸ ਨੂੰ ਕੋਈ ਸੰਤ ਜਨ ਇਹ ਸਮਝ (ਭੀ) ਦੇ ਦੇਵੇ ਕਿ ਤੂੰ ਸਰਬ-ਵਿਆਪਕ ਹੈਂ ।੩।
O Ravi Daas, one who understands that the Lord is equally in all, is very rare. ||3||