ਸਲੋਕ ॥
Shalok:
ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥
ਘਰ ਦੀਆਂ ਬੇਅੰਤ ਸਜਾਵਟਾਂ, ਮਨ ਵਿਚ ਚਾਉ ਮਲ੍ਹਾਰ, ਸੁਆਦਲੇ ਪਦਾਰਥਾਂ ਦੇ ਚਸਕੇ—(ਇਹਨਾਂ ਵਿਚ ਲੱਗ ਕੇ)
They are involved in their beautiful houses, and the pleasures of the mind's desires.
ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥
ਹੇ ਨਾਨਕ! ਜੋ ਮਨੁੱਖ ਕਦੇ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਉਹ (ਮਾਨੋ) ਵਿਸ਼ਟੇ ਦੇ ਕੀੜੇ ਹਨ ।੧।
They never remember the Lord in meditation; O Nanak, they are like maggots in manure. ||1||
ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥
ਬੜੀ ਸਜ-ਧਜ ਹੋਵੇ, ਹਰੇਕ ਸ਼ੈ (ਮਿਲੀ) ਹੋਵੇ, ਹਿਰਦੇ ਵਿਚ (ਇਹਨਾਂ ਦੁਨੀਆਵੀ ਪਦਾਰਥਾਂ ਦੀ) ਮੁਹੱਬਤਿ ਤੇ ਖਿੱਚ ਹੋਵੇ—ਇਹਨਾਂ ਦੇ ਕਾਰਨ
They are engrossed in ostentatious displays, lovingly attached to all their possessions.
ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥
ਹੇ ਨਾਨਕ! ਜਿਸ ਨੂੰ ਸਾਈਂ (ਦੀ ਯਾਦ) ਭੁੱਲ ਗਈ ਹੈ ਉਹ ਸਰੀਰ (ਮਾਨੋ) ਸੁਆਹ (ਹੀ) ਹੈ ।੨।
That body which forgets the Lord, O Nanak, shall be reduced to ashes. ||2||