ਪਉੜੀ ॥
Pauree:
ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥
ਜੇ ਕੋਈ ਮਨੁੱਖ ਟੁੱਟੀ ਹੋਈ ਕੁੱਲੀ ਵਿਚ ਰਹਿੰਦਾ ਹੋਵੇ, ਉਸ ਦੇ ਕੱਪੜੇ ਸਾਰੇ ਪਾਟੇ ਹੋਏ ਹੋਣ,
He dwells in a broken-down shack, in tattered clothes,
ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥
ਨਾਹ ਉਸ ਦੀ ਉੱਚੀ ਜਾਤਿ ਹੋਵੇ, ਨਾਹ ਕੋਈ ਇੱਜ਼ਤ ਆਦਰ ਕਰਦਾ ਹੋਵੇ, ਤੇ ਉਹ ਉਜਾੜ ਵਿਚ ਭਟਕਦਾ ਹੋਵੇ (ਭਾਵ, ਕਿਤੇ ਇੱਜ਼ਤ ਆਦਰ ਨਾਹ ਹੋਣ ਕਰਕੇ ਉਸ ਦੇ ਭਾ ਦੀ ਹਰ ਪਾਸੇ ਉਜਾੜ ਹੀ ਹੋਵੇ)
with no social status, no honor and no respect; he wanders in the wilderness,
ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥
ਕੋਈ ਉਸ ਦਾ ਮਿਤ੍ਰ ਪਿਆਰਾ ਨਾਹ ਹੋਵੇ, ਨਾਹ ਧਨ ਹੀ ਹੋਵੇ, ਨਾਹ ਰੂਪ ਹੀ ਹੋਵੇ, ਤੇ ਕੋਈ ਸਾਕ ਸੈਣ ਭੀ ਨਾਹ ਹੋਵੇ
with no friend or lover, without wealth, beauty, relatives or relations.
ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥
ਅਜੇਹਾ ਨਿਥਾਵਾਂ ਹੁੰਦਿਆਂ ਭੀ) ਜੇ ਉਸ ਦਾ ਮਨ ਪ੍ਰਭੂ ਦੇ ਨਾਮ ਵਿਚ ਭਿੱਜਾ ਹੋਇਆ ਹੈ ਤਾਂ ਉਸ ਨੂੰ ਸਾਰੀ ਧਰਤੀ ਦਾ ਰਾਜਾ ਸਮਝੋ
Even so, he is the king of the whole world, if his mind is imbued with the Lord's Name.
ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥੭॥
ਉਸ ਮਨੁੱਖ ਦੇ ਚਰਨਾਂ ਦੀ ਧੂੜੀ ਲੈ ਕੇ ਮਨ ਵਿਕਾਰਾਂ ਤੋਂ ਬਚਦਾ ਹੈ ਅਤੇ ਪਰਮਾਤਮਾ ਪਰਸੰਨ ਹੁੰਦਾ ਹੈ ।੭।
With the dust of his feet, men are redeemed, because God is very pleased with him. ||7||