ਪਉੜੀ ॥
Pauree:
ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥
ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ,
He sees the terrible, awful wilderness as a city.
ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥
ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ ।
Gazing upon the false objects, he believes them to be real.
ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥
ਕਾਮ ਵਿਚ ਕੋ੍ਰਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ,
Engrossed in sexual desire, anger and egotism, he wanders around insane.
ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥
ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ ।
When the Messenger of Death hits him on the head with his club, then he regrets and repents.
ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ ।੯।
Without the Perfect, Divine Guru, he roams around like Satan. ||9||