ਸਲੋਕ ॥
Shalok:
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥
ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ—ਸਭ ਛਲ-ਰੂਪ ਹੈ
Power is fraudulent, beauty is fraudulent, and wealth is fraudulent, as is pride of ancestry.
ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ।੨।
One may gather poison through deception and fraud, O Nanak, but without the Lord, nothing shall go along with him in the end. ||1||
ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥
ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ । ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ
Beholding the bitter melon, he is deceived, since it appears so pretty
ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥
ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ।੨।
But it is not worth even a shell, O Nanak; the riches of Maya will not go along with anyone. ||2||