ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਉਹ ਦਰ-ਘਰ ਬੜਾ ਹੀ ਅਸਚਰਜ ਹੈ ਜਿੱਥੇ ਬਹਿ ਕੇ, (ਹੇ ਨਿਰੰਕਾਰ !) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।
Where is that Gate, and where is that Dwelling, in which You sit and take care of all?
ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ,
The Sound-current of the Naad vibrates there, and countless musicians play on all sorts of instruments there.
ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
ਰਾਗਣੀਆਂ ਸਣੇ ਬੇਅੰਤ ਹੀ ਰਾਗ ਕਹੇ ਜਾਂਦੇ ਹਨ ਅਤੇ ਅਨੇਕਾਂ ਹੀ ਜੀਵ (ਇਹਨਾਂ ਰਾਗਾਂ ਦੇ) ਗਾਉਣ ਵਾਲੇ ਹਨ (ਜੋ ਤੈਨੂੰ ਗਾ ਰਹੇ ਹਨ) !
So many Ragas, so many musicians singing there.
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਹੇ ਨਿਰੰਕਾਰ !) ਪਉਣ, ਪਾਣੀ, ਅਗਨੀ ਤੇਰੇ ਗੁਣ ਗਾ ਰਹੇ ਹਨ। ਧਰਮ-ਰਾਜ ਤੇਰੇ ਦਰ ’ਤੇ (ਖਲੋ ਕੇ) ਤੈਨੂੰ ਵਡਿਆਇ ਰਿਹਾ ਹੈ।
The praanic wind, water and fire sing; the Righteous Judge of Dharma sings at Your Door.
ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
ਉਹ ਚਿੱਤਰ-ਗੁਪਤ ਭੀ ਜੋ (ਜੀਵਾਂ ਦੇ ਚੰਗੇ-ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ, ਅਤੇ ਜਿਨ੍ਹਾਂ ਦੇ ਲਿਖੇ ਹੋਏ ਨੂੰ ਧਰਮ-ਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ।
Chitr and Gupt, the angels of the conscious and the subconscious who record actions, and the Righteous Judge of Dharma who judges this record sing.
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
(ਹੇ ਅਕਾਲ ਪੁਰਖ !) ਦੇਵੀਆਂ, ਸ਼ਿਵ ਤੇ ਬ੍ਰਹਮਾ, ਜੋ ਤੇਰੇ ਸਵਾਰੇ ਹੋਏ ਹਨ, ਤੈਨੂੰ ਗਾ ਰਹੇ ਹਨ।
Shiva, Brahma and the Goddess of Beauty, ever adorned, sing.
ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਕਈ ਇੰਦਰ ਆਪਣੇ ਤਖ਼ਤ ’ਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ’ਤੇ ਤੈਨੂੰ ਸਲਾਹ ਰਹੇ ਹਨ।
Indra, seated upon His Throne, sings with the deities at Your Door.
ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਲਾਹ ਰਹੇ ਹਨ।
The Siddhas in Samaadhi sing; the Saadhus sing in contemplation.
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ ਅਤੇ (ਬੇਅੰਤ) ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ।
The celibates, the fanatics, the peacefully accepting and the fearless warriors sing.
ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
(ਹੇ ਅਕਾਲ ਪੁਰਖ !) ਪੰਡਿਤ ਤੇ ਮਹਾਂਰਿਖੀ ਜੋ (ਵੇਦਾਂ ਨੂੰ) ਪੜ੍ਹਦੇ ਹਨ। ਵੇਦਾਂ ਸਣੇ ਤੈਨੂੰ ਗਾ ਰਹੇ ਹਨ।
The Pandits, the religious scholars who recite the Vedas, with the supreme sages of all the ages, sing.
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
ਸੁੰਦਰ ਇਸਤ੍ਰੀਆਂ, ਜੋ ਸੁਰਗ, ਮਾਤ-ਲੋਕ ਤੇ ਪਾਤਾਲ ਵਿਚ (ਭਾਵ, ਹਰ ਥਾਂ) ਮਨੱੁਖ ਦੇ ਮਨ ਨੂੰ ਮੋਹ ਲੈਂਦੀਆਂ ਹਨ, ਤੈਨੂੰ ਗਾ ਰਹੀਆਂ ਹਨ।
The Mohinis, the enchanting heavenly beauties who entice hearts in this world, in paradise, and in the underworld of the subconscious sing.
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
(ਹੇ ਨਿਰੰਕਾਰ !) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ।
The celestial jewels created by You, and the sixty-eight holy places of pilgrimage sing.
ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ।
The brave and mighty warriors sing; the spiritual heroes and the four sources of creation sing.
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕਰ, ਜੋ ਤੂੰ ਪੈਦਾ ਕਰ ਕੇ ਟਿਕਾ ਰਖੇ ਹਨ, ਤੈਨੂੰ ਗਾਉਂਦੇ ਹਨ।
The planets, solar systems and galaxies, created and arranged by Your Hand, sing.
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੇ ਅਕਾਲ ਪੁਰਖ !) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ।
They alone sing, who are pleasing to Your Will. Your devotees are imbued with the Nectar of Your Essence.
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜਿਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ। (ਭਲਾ) ਨਾਨਕ (ਵਿਚਾਰਾ) ਕੀਹ ਵਿਚਾਰ ਕਰ ਸਕਦਾ ਹੈ ?
So many others sing, they do not come to mind. O Nanak, how can I consider them all?
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਉਹ ਅਕਾਲ ਪੁਰਖ ਸਦਾ-ਥਿਰ ਹੈ, ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ।
That True Lord is True, Forever True, and True is His Name.
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ, ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ।
He is, and shall always be. He shall not depart, even when this Universe which He has created departs.
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਅਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ,
He created the world, with its various colors, species of beings, and the variety of Maya.
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
ਉਹ ਜਿਵੇਂ ਉਸ ਦੀ ਰਜ਼ਾ ਹੈ, (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ।
Having created the creation, He watches over it Himself, by His Greatness.
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ (ਉਸ ਨੂੰ ਇਹ ਨਹੀਂ ਆਖ ਸਕਦੇ-‘ਇਉਂ ਨ ਕਰੀਂ, ਇਉਂ ਕਰ’)।
He does whatever He pleases. No order can be issued to Him.
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
ਅਕਾਲ ਪੁਰਖ ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ। ਹੇ ਨਾਨਕ ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫਬਦਾ ਹੈ) ।੨੭।
He is the King, the King of kings, the Supreme Lord and Master of kings. Nanak remains subject to His Will. ||27||