ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪
Raag Maajh, Chau-Padas, First House, Fourth Mehl:
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace:
ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥
ਪਰਮਾਤਮਾ ਦਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ, ਪਰਮਾਤਮਾ ਮੈਨੂੰ ਮਨ ਵਿਚ ਪਿਆਰਾ ਲੱਗ ਰਿਹਾ ਹੈ
The Name of the Lord, Har, Har, is pleasing to my mind.
ਵਡਭਾਗੀ ਹਰਿ ਨਾਮੁ ਧਿਆਇਆ ॥
ਵੱਡੇ ਭਾਗਾਂ ਨਾਲ (ਹੀ) ਮੈਂ ਪਰਮਾਤਮਾ ਦਾ ਨਾਮ ਸਿਮਰਿਆ ਹੈ
By great good fortune, I meditate on the Lord's Name.
ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥
ਪਰਮਾਤਮਾ ਦਾ ਨਾਮ ਸਿਮਰਨ ਦੀ ਇਹ ਸਫਲਤਾ ਮੈਂ ਪੂਰੇ ਗੁਰੂ ਦੀ ਰਾਹੀਂ ਹਾਸਲ ਕੀਤੀ ਹੈ (ਜਿਸ ਉਤੇ ਗੁਰੂ ਦੀ ਮਿਹਰ ਹੋਵੇ, ਉਸ ਨੂੰ ਇਹ ਦਾਤਿ ਮਿਲਦੀ ਹੈ) ਕੋਈ ਵਿਰਲਾ (ਵਡਭਾਗੀ) ਗੁਰੂ ਦੀ ਮਤਿ ਉਤੇ ਤੁਰਦਾ ਹੈ (ਤੇ ਨਾਮ ਸਿਮਰਦਾ ਹੈ) ।੧।
The Perfect Guru has attained spiritual perfection in the Name of the Lord. How rare are those who follow the Guru's Teachings. ||1||
ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥
(ਪੂਰੇ ਗੁਰੂ ਦੀ ਮਿਹਰ ਨਾਲ) ਮੈਂ ਪਰਮਾਤਮਾ ਦਾ ਨਾਮ (ਆਪਣੇ ਜੀਵਨ-ਸਫ਼ਰ ਵਾਸਤੇ) ਖ਼ਰਚ ਪੱਲੇ ਬੰਨ੍ਹ ਲਿਆ ਹੈ
I have loaded my pack with the provisions of the Name of the Lord, Har, Har.
ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥
ਇਹ ਹਰਿ-ਨਾਮ ਮੇਰੀ ਜਿੰਦ ਦਾ ਸਾਥੀ ਬਣ ਗਿਆ ਹੈ, (ਹੁਣ ਇਹ) ਸਦਾ ਮੇਰੇ ਨਾਲ ਰਹਿੰਦਾ ਹੈ (ਮੇਰੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ)
The Companion of my breath of life shall always be with me.
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥
। ਪੂਰੇ ਗੁਰੂ ਨੇ (ਇਹ) ਹਰਿ ਨਾਮ (ਮੇਰੇ ਹਿਰਦੇ ਵਿਚ) ਪੱਕਾ ਕਰ ਕੇ ਟਿਕਾ ਦਿੱਤਾ ਹੈ, ਹਰਿ ਨਾਮ ਧਨ ਮੇਰੇ ਪਾਸ ਹੁਣ ਸਦਾ ਟਿਕੇ ਰਹਿਣ ਵਾਲਾ ਧਨ ਹੋ ਗਿਆ ਹੈ ।੨।
The Perfect Guru has implanted the Lord's Name within me. I have the Imperishable Treasure of the Lord in my lap. ||2||
ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥
ਪਰਮਾਤਮਾ (ਹੀ) ਮੇਰਾ (ਅਸਲ) ਸੱਜਣ ਹੈ, ਪਰਮਾਤਮਾ ਹੀ ਮੇਰਾ ਪ੍ਰੀਤਮ ਪਾਤਿਸ਼ਾਹ ਹੈ,
The Lord, Har, Har, is my Best Friend; He is my Beloved Lord King.
ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥
(ਮੇਰੀ ਹਰ ਵੇਲੇ ਤਾਂਘ ਹੈ ਕਿ) ਕੋਈ (ਗੁਰਮੁਖ) ਲਿਆ ਕੇ ਮੈਨੂੰ ਆਤਮਕ ਜੀਵਨ ਦੇਣ ਵਾਲਾ ਉਹ ਪ੍ਰੀਤਮ ਮਿਲਾ ਦੇਵੇ ।
If only someone would come and introduce me to Him, the Rejuvenator of my breath of life.
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਹੇ ਮੇਰੇ ਪ੍ਰੀਤਮ ਪ੍ਰਭੂ ! ਮੈਂ ਤੇਰਾ ਦਰਸ਼ਨ ਕਰਨ ਤੋਂ ਬਿਨਾ ਰਹਿ ਨਹੀਂ ਸਕਦਾ (ਤੇਰੇ ਵਿਛੋੜੇ ਵਿਚ ਮੇਰੀਆਂ ਅੱਖਾਂ ਵਿਚੋਂ ਬਿਰਹੋਂ ਦਾ) ਪਾਣੀ ਇਕ ਸਾਰ ਚੱਲ ਪੈਂਦਾ ਹੈ ।੩।
I cannot survive without seeing my Beloved. My eyes are welling up with tears. ||3||
ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥
ਗੁਰੂ ਮੇਰਾ (ਅਜੇਹਾ) ਮਿਤ੍ਰ ਹੈ (ਜਿਵੇਂ) ਬਚਪਨ ਦਾ ਸਾਥੀ ਹੈ
My Friend, the True Guru, has been my Best Friend since I was very young.
ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥
ਹੇ ਮੇਰੀ ਮਾਂ !ਮੈਂ ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਰਹਿ ਨਹੀਂ ਸਕਦਾ (ਮੈਨੂੰ ਧੀਰਜ ਨਹੀਂ ਆਉਂਦੀ) ।
I cannot survive without seeing Him, O my mother!
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥
ਹੇ ਦਾਸ ਨਾਨਕ ! (ਆਖ—) ਹੇ ਪ੍ਰਭੂ ਜੀ ! ਜਿਸ ਉਤੇ ਤੁਸੀ ਕਿਰਪਾ ਕਰਦੇ ਹੋ, ਉਸ ਨੂੰ ਗੁਰੂ ਮਿਲਾਂਦੇ ਹੋ, ਤੇ ਉਸ ਦੇ ਪੱਲੇ ਹਰਿ ਨਾਮ ਧਨ ਇਕੱਠਾ ਹੋ ਜਾਂਦਾ ਹੈ ।੪।੧।
O Dear Lord, please show Mercy to me, that I may meet the Guru. Servant Nanak gathers the Wealth of the Lord's Name in his lap. ||4||1||