ਸਲੋਕ ॥
Shalok:
ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥
ਨਾਹ ਹੀ ਰਾਜ ਦੇ ਸੁਖ, ਨਾਹ ਹੀ ਭੋਗਾਂ ਦੇ ਚਸਕੇ ਅਤੇ ਨਾਹ ਹੀ ਮਾਇਆ ਦੀਆਂ ਮੌਜਾਂ—ਇਹ ਕੋਈ ਭੀ ਸੁਆਦਲੇ ਨਹੀਂ ਹਨ, ਹੇ ਨਾਨਕ!
Princely pleasures are not sweet; sensual enjoyments are not sweet; the pleasures of Maya are not sweet.
ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥੧॥
ਸਤਸੰਗ ਵਿਚੋਂ (ਮਿਲਿਆ) ਪ੍ਰਭੂ ਦਾ ਨਾਮ ਮਿੱਠਾ ਹੈ ਤੇ ਸੇਵਕਾਂ ਨੂੰ ਪ੍ਰਭੂ ਦਾ ਦੀਦਾਰ ਮਿੱਠਾ ਲੱਗਦਾ ਹੈ ।੧।
The Saadh Sangat, the Company of the Holy, is sweet, O slave Nanak; the Blessed Vision of God's Darshan is sweet. ||1||
ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥
ਹੇ ਨਾਨਕ! ਜਿਸ ਮਨੁੱਖ ਨੂੰ ਉਹ ਪਿਆਰ ਲੱਗ ਜਾਏ ਜਿਸ ਨਾਲ ਅੰਦਰੋਂ ਮਨ (ਪ੍ਰਭੂ ਦੇ ਨਾਲ) ਰੰਗਿਆ ਜਾਏ,
I have enshrined that love which drenches my soul.
ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥੨॥
ਤੇ ਜਿਸ ਦਾ ਮਨ ਸੱਚੇ ਨਾਮ-ਰੂਪ ਪਦਾਰਥ (ਭਾਵ, ਮੋਤੀ) ਨਾਲ ਪ੍ਰੋਤਾ ਜਾਏ ਉਸ ਮਨੁੱਖ ਨੂੰ ਮਾਲਕ ਪ੍ਰਭੂ ਪਿਆਰਾ ਲੱਗਦਾ ਹੈ ।੨।
I have been pierced by the Truth, O Nanak; the Master seems so sweet to me. ||2||