ਪਉੜੀ ॥
Pauree:
ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥
ਪਰਮਾਤਮਾ (ਦੇ ਨਾਮ) ਤੋਂ ਬਿਨਾ ਭਗਤਾਂ ਨੂੰ ਹੋਰ ਕੋਈ ਚੀਜ਼ ਮਿੱਠੀ ਨਹੀਂ ਲੱਗਦੀ
Nothing seems sweet to His devotees, except the Lord.
ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥
ਉਹਨਾਂ ਨੇ ਖੋਜ ਕੇ ਵੇਖ ਲਿਆ ਹੈ ਕਿ (ਨਾਮ ਤੋਂ ਬਿਨਾਂ) ਹੋਰ ਸਾਰੇ ਸੁਆਦ ਫਿੱਕੇ ਹਨ ।
All other tastes are bland and insipid; I have tested them and seen them.
ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥
ਸਤਿਗੁਰੂ (ਉਹਨਾਂ ਵਾਸਤੇ) ਵਕੀਲ ਬਣਿਆ ਤੇ (ਪ੍ਰਭੂ ਨੂੰ ਮਿਲਣ ਕਰ ਕੇ ਉਹਨਾਂ ਦਾ) ਅਗਿਆਨ ਭਟਕਣਾ ਤੇ ਦੁੱਖ ਸਭ ਕੁਝ ਦੂਰ ਹੋ ਗਿਆ ਹੈ
Ignorance, doubt and suffering are dispelled, when the Guru becomes one's advocate.
ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥
ਜਿਵੇਂ ਮਜੀਠ ਨਾਲ (ਕੱਪੜੇ ਤੇ ਪੱਕਾ) ਰੰਗ ਚੜ੍ਹਦਾ ਹੈ, ਤਿਵੇਂ ਉਹਨਾਂ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਪੱਕੀ ਤਰ੍ਹਾਂ) ਵਿੱਝ ਜਾਂਦਾ ਹੈ
The Lord's lotus feet have pierced my mind, and I am dyed in the deep crimson color of His Love.
ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥੧੧॥
ਪ੍ਰਭੂ ਹੀ ਉਹਨਾਂ ਦੀ ਜਿੰਦ ਪ੍ਰਾਣ ਹੈ ਤੇ ਤਨ ਮਨ ਹੈ, ਹੋਰ ਨਾਸਵੰਤ ਪਿਆਰ ਉਹਨਾਂ ਦੇ ਅੰਦਰੋਂ ਨਾਸ ਹੋ ਗਏ ਹਨ ।੧੧।
My soul, breath of life, body and mind belong to God; all falsehood has left me. ||11||