ਪਉੜੀ ॥
Pauree:
ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥
ਜਿਵੇਂ ਮੱਛੀ ਪਾਣੀ ਤੋਂ ਬਿਨਾ ਜੀਊ ਨਹੀਂ ਸਕਦੀ
How can the fish live without water?
ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥
ਜਿਵੇਂ ਮੀਂਹ ਦੀ ਕਣੀ ਤੋਂ ਬਿਨਾ ਪਪੀਹਾ ਰੱਜ ਨਹੀਂ ਸਕਦਾ
Without the raindrops, how can the rainbird be satisfied?
ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥
ਜਿਵੇਂ, (ਘੰਡੇਹੇੜੇ ਦੀ) ਆਵਾਜ਼ ਹਰਨ ਨੂੰ ਮੋਹ ਲੈਂਦੀ ਹੈ, ਉਹ ਓਧਰ ਹੀ ਉੱਠ ਦੌੜਦਾ ਹੈ
The deer, entranced by the sound of the hunter's bell, runs straight to him;
ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥
ਜਿਵੇਂ, ਭੌਰਾ ਫੁੱਲ ਦੀ ਸੁਗੰਧੀ ਦਾ ਆਸ਼ਕ ਹੁੰਦਾ ਹੈ, (ਫੁੱਲ ਨਾਲ) ਮਿਲ ਕੇ ਆਪਣੇ ਆਪ ਨੂੰ ਫਸਾ ਲੈਂਦਾ ਹੈ ।
the bumble bee is greedy for the flower's fragrance; finding it, he traps himself in it.
ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥
ਤਿਵੇਂ, ਸੰਤਾਂ ਨੂੰ ਪ੍ਰਭੂ ਨਾਲ ਪ੍ਰੇਮ ਹੁੰਦਾ ਹੈ, ਪ੍ਰਭੂ ਦਾ ਦੀਦਾਰ ਕਰ ਕੇ ਉਹ ਰੱਜ ਜਾਂਦੇ ਹਨ ।੧੨।
Just so, the humble Saints love the Lord; beholding the Blessed Vision of His Darshan, they are satisfied and satiated. ||12||