ਸਲੋਕ ॥
Shalok:
ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥
ਜੋ ਮਨੁੱਖ ਪ੍ਰਭੂ ਦੇ ਚਰਨ ਕਮਲਾਂ ਦਾ ਧਿਆਨ ਧਰਦੇ ਹਨ ਤੇ ਸੁਆਸ ਸੁਆਸ ਉਸ ਦਾ ਸਿਮਰਨ ਕਰਦੇ ਹਨ, ਜੋ ਅਬਿਨਾਸੀ ਪ੍ਰਭੂ ਦਾ ਨਾਮ ਕਦੇ ਭੁਲਾਉਂਦੇ ਨਹੀਂ,
They contemplate the Lord's lotus feet; they worship and adore Him with each and every breath.
ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥੧॥
ਹੇ ਨਾਨਕ! ਪਰਮੇਸਰ ਉਹਨਾਂ ਦੀਆਂ ਆਸਾਂ ਪੂਰੀਆਂ ਕਰਦਾ ਹੈ ।੧।
They do not forget the Name of the imperishable Lord; O Nanak, the Transcendent Lord fulfills their hopes. ||1||
ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪ੍ਰਭੂ (ਸਦਾ) ਪ੍ਰੋਤਾ ਰਹਿੰਦਾ ਹੈ, ਜਿਨ੍ਹਾਂ ਤੋਂ ਇਕ ਖਿਨ ਲਈ ਭੀ ਜੁਦਾ ਨਹੀਂ ਹੁੰਦਾ,
He is woven into the fabric of my mind; He is not outside of it, even for an instant.
ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥੨॥
ਹੇ ਨਾਨਕ! ਉਹਨਾਂ ਦੀਆਂ ਉਹ ਸੱਚਾ ਮਾਲਕ ਆਸਾਂ ਪੂਰੀਆਂ ਕਰਦਾ ਹੈ ਤੇ ਸਦਾ ਉਹਨਾਂ ਦੀ ਸੰਭਾਲ ਕਰਦਾ ਹੈ ।੨।
O Nanak, the True Lord and Master fulfills my hopes, and always watches over me. ||2||