ਪਉੜੀ ॥
Pauree:
ਆਸਾਵੰਤੀ ਆਸ ਗੁਸਾਈ ਪੂਰੀਐ ॥
ਹੇ ਧਰਤੀ ਦੇ ਖਸਮ! ਹੇ ਧਰਤੀ ਦੇ ਰੱਖਕ! ਹੇ ਗੋਬਿੰਦ!
My hopes rest in You, O Lord of the universe; please, fulfill them.
ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥
ਮੈਂ ਆਸਵੰਤ ਦੀ ਆਸ ਪੂਰੀ ਕਰ, ਮੈਨੂੰ ਮਿਲ, ਤਾਕਿ ਮੈਂ ਕਦੇ ਤੌਖ਼ਲੇ ਨਾਹ ਕਰਾਂ
Meeting with the Lord of the world, the Lord of the universe, I shall never grieve.
ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥
ਮੇਰੇ ਮਨ ਵਿਚ ਖਿੱਚ ਹੈ, ਮੈਨੂੰ ਦੀਦਾਰ ਦੇਹ ਤੇ ਮੇਰੇ ਝੋਰੇ ਮਿਟ ਜਾਣ
Grant me the Blessed Vision of Your Darshan, the desire of my mind, and my worries shall be over.
ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥
ਤੇਰੇ ਪੈਰਾਂ ਦੀ ਖ਼ਾਕ ਨਾਲ ਮੇਰਾ ਸਰੀਰ ਪਵਿੱਤ੍ਰ ਹੋ ਜਾਏ
By body is sanctified, by the dust of Your feet.
ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥
ਹੇ ਪ੍ਰਭੂ! ਹੇ ਗੁਰਦੇਵ! (ਮੇਹਰ ਕਰ) ਮੈਂ ਸਦਾ ਤੇਰੀ ਹਜ਼ੂਰੀ ਵਿਚ ਰਹਾਂ ।੧੩।
O Supreme Lord God, Divine Guru, You are always with me, ever-present. ||13||