ਸਲੋਕ ॥
Shalok:
ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥
ਜੋ ਮਨੁੱਖ ਜੀਭ ਨਾਲ ਪਾਰਬ੍ਰਹਮ ਦਾ ਨਾਮ ਉਚਾਰਦੇ ਹਨ, ਜੋ ਕੰਨਾਂ ਨਾਲ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸੁਣਦੇ ਹਨ ਤੇ ਜੋ ਪਾਰਬ੍ਰਹਮ ਦਾ ਧਿਆਨ (ਧਰਦੇ ਹਨ,)
With my tongue, I chant the Lord's Name; with my ears, I listen to the Ambrosial Word of His Shabad.
ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥
ਹੇ ਨਾਨਕ! ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ ।੧।
Nanak is forever a sacrifice to those who meditate on the Supreme Lord God. ||1||
ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥
ਇਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਹੋਰ ਸਾਰੇ ਹੀ ਕੰਮ ਵਿਅਰਥ ਹਨ (ਭਾਵ, ਜੇ ਖਸਮ ਸਾਂਈ ਨੂੰ ਭੁਲਾ ਦਿੱਤਾ ਤਾਂ....) ।
All concerns are false, except those of the One Lord.
ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥
ਹੇ ਨਾਨਕ! ਸਿਰਫ਼ ਉਹੀ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦਾ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਪਿਆਰ ਹੈ ।੨।
O Nanak, blessed are those, who are in love with their True Lord. ||2||