ਸਲੋਕੁ ॥
Shalok:
ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥
ਹੇ ਨਾਨਕ! ਉਹ ਘੜੀ ਬਰਕਤਿ ਵਾਲੀ ਹੁੰਦੀ ਹੈ, ਜਦੋਂ ਪੂਰਨ ਸੰਜੋਗਾਂ ਨਾਲ ਮੱਥੇ ਦੇ ਲਿਖੇ ਲੇਖ ਉੱਘੜਦੇ ਹਨ
One's destiny is activated, when one chants the Lord's Name, through perfect good fortune.
ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥
ਪ੍ਰਭੂ ਦਾ ਸਿਮਰਨ ਕਰੀਦਾ ਹੈ ਤੇ ਗੋਪਾਲ ਹਰੀ ਦਾ ਦੀਦਾਰ ਹੁੰਦਾ ਹੈ ।੧।
Fruitful is that moment, O Nanak, when one obtains the Blessed Vision of the Darshan of the Lord of the Universe. ||1||
ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥
ਇਤਨੇ ਅਮਿਣਵੇਂ ਸੁਖ ਪ੍ਰਭੂ ਦੇਂਦਾ ਹੈ ਕਿ ਮੈਂ ਉਹਨਾਂ ਦਾ ਮੁੱਲ ਨਹੀਂ ਪਾ ਸਕਦਾ
Its value cannot be estimated; it brings peace beyond measure.
ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥
(ਪਰ) ਹੇ ਨਾਨਕ! ਉਹੀ ਸੁਲੱਖਣੀ ਘੜੀ ਕਬੂਲ ਪੈਂਦੀ ਹੈ ਜਦੋਂ ਆਪਣਾ ਪਿਆਰਾ ਪ੍ਰਭੂ ਮਿਲ ਪਏ ।੨।
O Nanak, that time alone is approved, when my Beloved meets with me. ||2||