ਮਾਝ ਮਹਲਾ ੪ ॥
Maajh, Fourth Mehl:
ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥
ਪਰਮਾਤਮਾ ਮੇਰੇ ਮਨ ਦਾ ਆਸਰਾ ਹੈ, ਮੇਰੇ ਸਰੀਰ ਦਾ (ਗਿਆਨ-ਇੰਦ੍ਰਿਆਂ ਦਾ) ਆਸਰਾ ਹੈ
The Lord is my mind, body and breath of life.
ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮੈਂ (ਜੀਵਨ-ਆਸਰਾ) ਨਹੀਂ ਜਾਣਦਾ
I do not know any other than the Lord.
ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥
ਮੇਰੇ ਵਡੇ ਭਾਗਾਂ ਨੂੰ ਕੋਈ ਗੁਰਮੁਖ ਸੱਜਣ ਮੈਨੂੰ ਮਿਲ ਪਏ ਤੇ ਮੈਨੂੰ ਪਿਆਰੇ ਪ੍ਰਭੂ ਦਾ ਪਤਾ ਦੱਸ ਦੇਵੇ ।੧।
If only I could have the good fortune to meet some friendly Saint; he might show me the Way to my Beloved Lord God. ||1||
ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥
ਮੈਂ ਭਾਲ ਕਰ ਕੇ ਤੇ ਭਾਲ ਕਰਾ ਕੇ ਆਪਣਾ ਮਨ ਖੋਜਦਾ ਹਾਂ ਆਪਣਾ ਸਰੀਰ ਖੋਜਦਾ ਹਾਂ
I have searched my mind and body, through and through.
ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥
ਹੇ ਮੇਰੀ ਮਾਂ ! (ਇਸ ਖ਼ਾਤਰ ਕਿ) ਕਿਵੇਂ ਮੈਨੂੰ ਪਿਆਰਾ ਪ੍ਰੀਤਮ ਪ੍ਰਭੂ ਮਿਲ ਪੲ
How can I meet my Darling Beloved, O my mother?
ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥
ਸਾਧ ਸੰਗਤਿ ਵਿਚ (ਭੀ) ਮਿਲ ਕੇ (ਉਸ ਪ੍ਰੀਤਮ ਦਾ) ਪਤਾ ਪੱੁਛਦਾ ਹਾਂ (ਕਿੳਂੁਕਿ ਉਹ) ਹਰਿ-ਪ੍ਰਭੂ ਸਾਧ ਸੰਗਤਿ ਵਿਚ ਵੱਸਦਾ ਹੈ ।੨।
Joining the Sat Sangat, the True Congregation, I ask about the Path to God. In that Congregation, the Lord God abides. ||2||
ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥
(ਹੇ ਪ੍ਰਭੂ !) ਮੈਨੂੰ ਪਿਆਰਾ ਪ੍ਰੀਤਮ ਗੁਰੂ ਮਿਲਾ (ਵਿਕਾਰਾਂ ਤੋਂ ਉਹੀ ਮੇਰੀ) ਰਾਖੀ ਕਰਨ ਵਾਲਾ (ਹੈ)
My Darling Beloved True Guru is my Protector.
ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥
(ਹੇ ਪ੍ਰਭੂ !) ਅਸੀ ਤੇਰੇ ਅੰਞਾਣ ਬੱਚੇ ਹਾਂ । ਸਾਡੀ ਰੱਖਿਆ ਕਰ
I am a helpless child-please cherish me.
ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥
ਪੂਰਾ ਗੁਰੂ ਸਤਿਗੁਰੂ (ਮੈਨੂੰ ਇਉਂ ਹੀ ਪਿਆਰਾ ਹੈ ਜਿਵੇਂ) ਮੇਰੀ ਮਾਂ ਤੇ ਮੇਰਾ ਪਿਉ ਹੈ (ਜਿਵੇਂ) ਪਾਣੀ ਨੂੰ ਮਿਲ ਕੇ ਕੌਲ-ਫੁੱਲ ਖਿੜਦਾ ਹੈ (ਤਿਵੇਂ) ਗੁਰੁ ਨੂੰ (ਮਿਲ ਕੇ ਮੇਰਾ ਹਿਰਦਾ ਖਿੜ ਪੈਂਦਾ ਹੈ) ।੩।
The Guru, the Perfect True Guru, is my Mother and Father. Obtaining the Water of the Guru, the lotus of my heart blossoms forth. ||3||
ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥
ਹੇ ਹਰੀ ! ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਮੇਰੇ ਮਨ ਨੂੰ ਸ਼ਾਂਤੀ ਨਹੀਂ ਆਉਂਦੀ
Without seeing my Guru, sleep does not come.
ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥
ਗੁਰੂ ਤੋਂ ਵਿਛੋੜਾ (ਇਕ ਐਸੀ) ਪੀੜਾ (ਹੈ ਜੋ ਸਦਾ) ਮੇਰੇ ਮਨ ਵਿਚ ਮੇਰੇ ਤਨ ਵਿਚ ਲੱਗੀ ਰਹਿੰਦੀ ਹੈ
My mind and body are afflicted with the pain of separation from the Guru.
ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥
ਹੇ ਹਰੀ ! (ਮੇਰੇ ਉਤੇ) ਮਿਹਰ ਕਰ (ਮੈਨੂੰ) ਗੁਰੂ ਮਿਲਾ ।ਹੇ ਦਾਸ ਨਾਨਕ ! (ਆਪ—) ਗੁਰੂ ਨੂੰ ਮਿਲ ਕੇ (ਮਨ) ਖਿੜ ਪੈਂਦਾ ਹੈ ।੪।੨।
O Lord, Har, Har, show mercy to me, that I may meet my Guru. Meeting the Guru, servant Nanak blossoms forth. ||4||2||