ਸਲੋਕ ॥
Shalok:
ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥
ਗੋਬਿੰਦ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ । (ਪਾਪੀਆਂ ਦੇ) ਸਾਰੇ ਐਬ ਦੂਰ ਕਰਨ ਵਾਲਾ ਹੈ
The Lord of the Universe is the Purifier of sinners; He is the Dispeller of all distress.
ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥
ਹੇ ਨਾਨਕ! ਜੋ ਮਨੁੱਖ ਉਸ ਪ੍ਰਭੂ ਨੂੰ ਜਪਦੇ ਹਨ, ਭਗਵਾਨ ਉਹਨਾਂ ਸਰਨ ਆਇਆਂ ਦੀ ਲਾਜ ਰੱਖਣ ਦੇ ਸਮਰੱਥ ਹੈ ।੧।
The Lord God is Mighty, giving His Protective Sanctuary; Nanak chants the Name of the Lord, Har, Har. ||1||
ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥
ਜਿਸ ਮਨੁੱਖ ਨੇ ਸਾਰਾ ਆਪਾ-ਭਾਵ ਮਿਟਾ ਦਿੱਤਾ, ਜੋ ਮਨੁੱਖ ਪ੍ਰਭੂ ਦੇ ਚਰਨਾਂ ਨਾਲ ਜੁੜਿਆ ਰਿਹਾ
Renouncing all self-conceit, I hold tight to the Lord's Feet.
ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥
ਹੇ ਨਾਨਕ! ਪ੍ਰਭੂ ਦਾ ਦੀਦਾਰ ਕਰਨ ਨਾਲ ਉਸ ਦੇ ਸਾਰੇ ਦੁੱਖ ਕਲੇਸ਼ ਨਾਸ ਹੋ ਜਾਂਦੇ ਹਨ ।੨।
My sorrows and troubles have departed, O Nanak, beholding God. ||2||