ਪਉੜੀ ॥
Pauree:
ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥
ਹੇ ਦਿਆਲ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ (ਆਪਣੇ ਚਰਨਾਂ ਵਿਚ) ਜੋੜ ਲੈ
Unite with me, O Merciful Lord; I have fallen at Your Door.
ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥
। ਹੇ ਦੀਨਾਂ ਤੇ ਦਇਆ ਕਰਨ ਵਾਲੇ! ਮੈਨੂੰ ਰੱਖ ਲੈ, ਮੈਂ ਭਟਕਦਾ ਭਟਕਦਾ ਹੁਣ ਬੜਾ ਥੱਕ ਗਿਆ ਹਾਂ
O Merciful to the meek, save me. I have wandered enough; now I am tired.
ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥
ਭਗਤੀ ਨੂੰ ਪਿਆਰ ਕਰਨਾ ਤੇ ਡਿੱਗਿਆਂ ਨੂੰ ਬਚਾਉਣਾ—ਇਹ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ
It is Your very nature to love Your devotees, and save sinners.
ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਮੇਰੀ ਇਸ ਬੇਨਤੀ ਨੂੰ ਸਿਰੇ ਚਾੜ੍ਹ ਸਕ
Without You, there is no other at all; I offer this prayer to You.
ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥
ਹੇ ਦਿਆਲ! ਮੇਰਾ ਹੱਥ ਫੜ ਲੈ (ਤੇ ਮੈਨੂੰ) ਸੰਸਾਰ-ਸਮੁੰਦਰ ਵਿਚੋਂ (ਬਚਾ ਲੈ) ।੧੬।
Take me by the hand, O Merciful Lord, and carry me across the world-ocean. ||16||