ਸਲੋਕ ॥
Shalok:
ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥
ਹੇ ਨਾਨਕ! ਗੁਰੂ ਗੋਬਿੰਦ-ਰੂਪ ਹੈ, ਗੋਪਾਲ-ਰੂਪ ਹੈ, ਸਰਬ-ਵਿਆਪਕ ਨਾਰਾਇਣ ਦਾ ਰੂਪ ਹੈ
The Guru is the Lord of the Universe; the Guru is the Lord of the world; the Guru is the Perfect Pervading Lord God.
ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥
ਗੁਰੂ ਦਇਆ ਦਾ ਘਰ ਹੈ, ਸਮਰੱਥਾ ਵਾਲਾ ਹੈ ਤੇ ਵਿਕਾਰੀਆਂ ਨੂੰ ਭੀ ਤਾਰਨਹਾਰ ਹੈ ।
The Guru is compassionate; the Guru is all-powerful; the Guru, O Nanak, is the Saving Grace of sinners. ||1||
ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥
ਸੰਸਾਰ-ਸਮੁੰਦਰ ਬੜਾ ਭਿਆਨਕ ਤੇ ਅਥਾਹ ਹੈ, ਪਰ ਗੁਰੂ-ਜਹਾਜ਼ ਨੇ ਮੈਨੂੰ ਇਸ ਵਿਚੋਂ ਬਚਾ ਲਿਆ ਹੈ
The Guru is the boat, to cross over the dangerous, treacherous, unfathomable world-ocean.
ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥
ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੇ ਚੰਗੇ ਭਾਗ ਹੁੰਦੇ ਹਨ ।੨।
O Nanak, by perfect good karma, one is attached to the feet of the True Guru. ||2||